Bus full of Amarnath pilgrims falls on house! Screaming ensues, 39 people were on board
ਮਕਾਨ ‘ਤੇ ਜਾ ਡਿੱਗੀ ਅਮਰਨਾਥ ਸ਼ਰਧਾਲੂਆਂ ਨਾਲ ਭਰੀ ਬੱਸ! ਪਿਆ ਚੀਕ-ਚਿਹਾੜਾ, 39 ਲੋਕ ਸਨ ਸਵਾਰ
ਸ਼੍ਰੀਨਗਰ (ਆਵਾਜ਼ਿ ਕੌਮ ਬਿਊਰੋ)- ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਕੰਗਨ ਖੇਤਰ ਵਿੱਚ ਮੰਗਲਵਾਰ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸੜਕ ਤੋਂ ਫਿਸਲ ਕੇ ਇੱਕ ਘਰ ‘ਤੇ ਜਾ ਡਿੱਗੀ। ਇਸ ਹਾਦਸੇ ਦੇ ਸਮੇਂ ਬੱਸ ਵਿਚ 39 ਲੋਕ ਸਵਾਰ ਸਨ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਅਨੁਸਾਰ, ਇਹ ਹਾਦਸਾ ਹਰੀਗਾਂਵ ਖੇਤਰ ਵਿੱਚ ਉਸ ਸਮੇਂ ਵਾਪਰਿਆ, ਜਦੋਂ ਬੱਸ ਡਰਾਈਵਰ ਨੇ ਇੱਕ ਮੋੜ ‘ਤੇ ਆਪਣਾ ਕੰਟਰੋਲ ਗੁਆ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ਼ਰਧਾਲੂਆਂ ਨਾਲ ਭਰੀ ਬੱਸ ਸੜਕ ਤੋਂ ਫਿਸਲ ਕੇ ਇੱਕ ਘਰ ‘ਤੇ ਜਾ ਡਿੱਗੀ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਘਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਬੱਸ ਪਲਟ ਗਈ ਅਤੇ ਸਿੰਧ ਨਦੀ ਵਿੱਚ ਡਿੱਗਣ ਤੋਂ ਵਾਲ-ਵਾਲ ਬਚ ਗਈ। ਹਾਦਸੇ ਸਮੇਂ ਘਰ ਦੇ ਅੰਦਰ ਕੋਈ ਵੀ ਨਹੀਂ ਸੀ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਵਿੱਚ ਸਵਾਰ ਜ਼ਿਆਦਾਤਰ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਥਾਨਕ ਲੋਕਾਂ ਅਤੇ ਸੁਰੱਖਿਆ ਬਲਾਂ ਨੇ ਸਾਰੇ ਜ਼ਖਮੀਆਂ ਨੂੰ ਸੁਰੱਖਿਅਤ ਕੱਢਿਆ ਅਤੇ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵਲੋਂ ਇਸ ਹਾਦਸੇ ਦੀ ਜਾਣਕਾਰੀ ਲਈ ਗਈ ਹੈ।

