Explosion outside BJP leader Ashwani Sharma’s house! Police investigating
ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
ਪਠਾਨਕੋਟ (ਆਵਾਜ਼ਿ ਕੌਮ ਬਿਊਰੋ)- ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਧਮਾਕੇ ਵਰਗੀ ਆਵਾਜ਼ ਸੁਣਾਈ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨਾਲ ਇਲਾਕੇ ‘ਚ ਕੁਝ ਦੇਰ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਹਾਲਾਂਕਿ ਪੁਲਸ ਜਾਂਚ ‘ਚ ਸਾਹਮਣੇ ਆਇਆ ਕਿ ਇਹ ਕਿਸੇ ਵਿਸਫੋਟਕ ਦਾ ਧਮਾਕਾ ਨਹੀਂ, ਸਗੋਂ ਇੱਕ ਸਥਾਨਕ ਨੌਜਵਾਨ ਵੱਲੋਂ ਚਲਾਏ ਗਏ ਪਟਾਖੇ ਦੀ ਆਵਾਜ਼ ਸੀ। ਪੁਲਸ ਨੇ ਕਾਰਵਾਈ ਕਰਦਿਆਂ ਪਟਾਖਾ ਚਲਾਉਣ ਵਾਲੇ ਨੌਜਵਾਨ ਨੂੰ ਹਿਰਾਸਤ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

