Big blow to Mamata Banerjee, Netaji’s great-grandson left her side within 4 months
ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ
ਕੋਲਕਾਤਾ (ਆਵਾਜ਼ਿ ਕੌਮ ਬਿਊਰੋ)-ਪੱਛਮੀ ਬੰਗਾਲ ਦੀ ਸਿਆਸਤ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪਰਿਵਾਰ ਦੇ ਪ੍ਰਮੁੱਖ ਮੈਂਬਰ ਅਤੇ ਸਾਬਕਾ ਭਾਜਪਾ ਆਗੂ ਚੰਦਰ ਕੁਮਾਰ ਬੋਸ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਤ੍ਰਿਣਮੂਲ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਹਿਜ਼ 4 ਮਹੀਨੇ ਪਹਿਲਾਂ ਮਮਤਾ ਬੈਨਰਜੀ ਦੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਬੋਸ ਦਾ ਇਹ ਫ਼ੈਸਲਾ ਮਮਤਾ ਬੈਨਰਜੀ ਅਤੇ ਉਨ੍ਹਾਂ ਦੀ ਪਾਰਟੀ ਲਈ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਚੰਦਰ ਕੁਮਾਰ ਬੋਸ ਨੇ ਸੋਮਵਾਰ ਨੂੰ ਜਾਰੀ ਆਪਣੇ ਅਧਿਕਾਰਤ ਅਸਤੀਫ਼ੇ ਵਿਚ ਸਾਫ਼ ਲਿਖਿਆ ਹੈ ਕਿ ਮੈਂ ਨਿੱਜੀ ਕਾਰਨਾਂ ਕਰ ਕੇ, ਤੁਰੰਤ ਪ੍ਰਭਾਵ ਤੋਂ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਦਿੰਦਾ ਹਾਂ। ਉਨ੍ਹਾਂ ਨੇ ਕਿਸੇ ਸਿਆਸੀ ਮਤਭੇਦ ਜਾਂ ਪਾਰਟੀ ਦੇ ਅੰਦਰੂਨੀ ਵਿਵਾਦ ਦਾ ਜ਼ਿਕਰ ਨਹੀਂ ਕੀਤਾ, ਸਗੋਂ ਪੂਰੀ ਤਰ੍ਹਾਂ ‘ਨਿੱਜੀ ਕਾਰਨ’ ਦੱਸਿਆ ਹੈ। ਹਾਲਾਂਕਿ ਤ੍ਰਿਣਮੂਲ ਵੱਲੋਂ ਅਜੇ ਤੱਕ ਉਨ੍ਹਾਂ ਦੇ ਅਸਤੀਫ਼ੇ ’ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

