Congress’s adjournment motions in Punjab Vidhan Sabha rejected! Walkout from the House
ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ ‘ਚੋਂ ਕੀਤਾ ਵਾਕਆਊਟ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਦੌਰਾਨ ਉਸ ਵੇਲੇ ਹੰਗਾਮੇ ਵਾਲੇ ਹਾਲਾਤ ਬਣ ਗਏ, ਜਦੋਂ ਸਪੀਕਰ ਨੇ ਕਾਂਗਰਸ ਵੱਲੋਂ ਲਿਆਂਦੇ ਗਏ ਦੋਵੇਂ ਕੰਮ ਰੋਕੂ ਮਤੇ ਨਾ-ਮਨਜ਼ੂਰ ਕਰ ਦਿੱਤੇ। ਕਾਂਗਰਸ ਨੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ‘ਤੇ ਤੁਰੰਤ ਚਰਚਾ ਕਰਵਾਉਣ ਲਈ ਇਹ ਮਤੇ ਪੇਸ਼ ਕੀਤੇ ਸਨ। ਸਪੀਕਰ ਵੱਲੋਂ ਮਤੇ ਰੱਦ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚ ਜ਼ੋਰਦਾਰ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਵਿਰੋਧੀ ਧਿਰ ਦੇ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸਰਕਾਰ ਸੂਬੇ ਦੇ ਅਹਿਮ ਮੁੱਦਿਆਂ ‘ਤੇ ਚਰਚਾ ਤੋਂ ਭੱਜ ਰਹੀ ਹੈ ਅਤੇ ਕਾਨੂੰਨ-ਵਿਵਸਥਾ ਦੀ ਖ਼ਰਾਬ ਹੋ ਰਹੀ ਸਥਿਤੀ ‘ਤੇ ਜਵਾਬ ਦੇਣ ਤੋਂ ਕਤਰਾਉਂਦੀ ਹੈ। ਹੰਗਾਮੇ ਕਾਰਨ ਕੁੱਝ ਸਮੇਂ ਲਈ ਸਦਨ ਦਾ ਮਾਹੌਲ ਤਣਾਅ ਭਰਪੂਰ ਬਣਿਆ ਰਿਹਾ। ਇਸ ਤੋਂ ਬਾਅਦ ਕਾਂਗਰਸ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ। ਕਾਂਗਰਸ ਨੇ ਮੰਗ ਕੀਤੀ ਕਿ ਲੋਕਾਂ ਨਾਲ ਜੁੜੇ ਇਸ ਗੰਭੀਰ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਕਰਵਾਈ ਜਾਵੇ ਅਤੇ ਸਰਕਾਰ ਆਪਣਾ ਪੱਖ ਸਪੱਸ਼ਟ ਕਰੇ।

