High-level meeting between Prime Minister Narendra Modi and Sukhbir Badal
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
ਨਵੀਂ ਦਿੱਲੀ/ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ ਪਾਰਲੀਮੈਂਟ ਹਾਊਸ ਅੰਦਰ ਹੋਈ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਚਰਚਾ ਕੀਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਸੁਖਬੀਰ ਸਿੰਘ ਬਾਦਲ ਅੱਜ ਹੀ ਦਿੱਲੀ ਦੌਰੇ ‘ਤੇ ਗਏ ਸਨ, ਜਿਸ ਦੌਰਾਨ ਉਨ੍ਹਾਂ ਨੇ ਅੱਜ ਪਾਰਲੀਮੈਂਟ ਭਵਨ ਵਿਚ ਸਥਿਤ ਪੀ. ਐੱਮ. ਰੂਮ ਵਿਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਨੇ ਪੰਜਾਬ ਦੀ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਇਸ ਮੀਟਿੰਗ ਨੂੰ ਸਿਰਫ ਰਸਮੀ ਮੁਲਾਕਾਤ ਮੰਨਣਾ ਜਲਦਬਾਜ਼ੀ ਹੋਵੇਗੀ, ਖਾਸ ਕਰਕੇ ਉਸ ਸਮੇਂ ਜਦੋਂ ਪੰਜਾਬ ਦੀ ਸਿਆਸਤ 2027 ਦੀਆਂ ਵਿਧਾਨ ਸਭਾ ਚੋਣਾਂ ਵੱਲ ਵੱਧ ਰਹੀ ਹੈ। ਹਾਲਾਂਕਿ ਮੁਲਾਕਾਤ ਦੇ ਏਜੰਡੇ ਦੀ ਅਧਿਰਾਕਤ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ ਪਰ ਆਖਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਚਰਚਾ ਹੋਈ ਹੈ।

