We will blow up the mayor’s official vehicle and office with a bomb, Mumbai Police is in a panic
ਬੰਬ ਨਾਲ ਉਡਾ ਦੇਵਾਂਗੇ ਮੇਅਰ ਦੀ ਸਰਕਾਰੀ ਗੱਡੀ ਤੇ ਦਫ਼ਤਰ, ਮੁੰਬਈ ਪੁਲਸ ਨੂੰ ਪਈਆਂ ਭਾਜੜਾਂ
ਮੁੰਬਈ (ਆਵਾਜ਼ਿ ਕੌਮ ਬਿਊਰੋ)-ਮੁੰਬਈ ਦੀ ਮੇਅਰ ਰਿਤੂ ਤਾਵੜੇ ਨੂੰ ਸ਼ੁੱਕਰਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਮੇਅਰ ਨੂੰ ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਅਧਿਕਾਰੀਆਂ ਨੇ ਪੂਰੀ ਮੁੰਬਈ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮੇਅਰ ਦੀ ਅਧਿਕਾਰਤ ਈ-ਮੇਲ ਆਈ. ਡੀ. ’ਤੇ ਸਵੇਰੇ ਲੱਗਭਗ 9:21 ਵਜੇ ਧਮਕੀ ਭਰਿਆ ਸੰਦੇਸ਼ ਮਿਲਿਆ। ਇਸ ਸੰਦੇਸ਼ ’ਚ ਉਨ੍ਹਾਂ ਦੀ ਸਰਕਾਰੀ ਗੱਡੀ ਅਤੇ ਦਫ਼ਤਰ ਨੂੰ ਧਮਾਕਾਖੇਜ਼ ਸਮੱਗਰੀ ਨਾਲ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਰਿਪੋਰਟ ਅਨੁਸਾਰ, ਇਸ ਈ-ਮੇਲ ’ਚ ਕਈ ਪ੍ਰਮੁੱਖ ਥਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ’ਚ ਮੇਅਰ ਦਫਤਰ, ਮੁੰਬਈ ਮੈਟਰੋ, ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.), ਮਹਾਰਾਸ਼ਟਰ ਮੁੱਖ ਮੰਤਰੀ ਦਫਤਰ ਅਤੇ ਵੱਖ-ਵੱਖ ਬੀ. ਐੱਮ. ਸੀ. ਦਫ਼ਤਰ ਸ਼ਾਮਲ ਹਨ। ਇਸ ਤੋਂ ਬਾਅਦ ਪੁਲਸ ਵਲੋਂ ਉਕਤ ਥਾਵਾਂ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਉੱਚ ਅਧਿਕਾਰੀ ਪਹੁੰਚੇ ਹੋਏ ਸਨ।

