Important meeting between UK MP and Chairman of Parliament’s Defence Committee Tanmanjit Singh Dhesi and Punjab Chief Minister Bhagwant Mann at Punjab Vidhan Sabha
ਯੂਕੇ ਦੇ ਐੱਮਪੀ ਅਤੇ ਸੰਸਦ ਦੀ ਡਿਫੈਂਸ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਪੰਜਾਬ ਵਿਧਾਨ ਸਭਾ ਵਿਖੇ ਅਹਿਮ ਮੁਲਾਕਾਤ
Chandigarh, 11 August (Awaze Qaum)-ਯੂਕੇ ਦੇ ਐੱਮਪੀ ਅਤੇ ਸੰਸਦ ਦੀ ਡਿਫੈਂਸ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਪੰਜਾਬ ਵਿਧਾਨ ਸਭਾ ਵਿਖੇ ਅਹਿਮ ਮੁਲਾਕਾਤ ਇਸ ਬੈਠਕ ਦੌਰਾਨ ਮੁੱਖ ਤੌਰ ‘ਤੇ ਪ੍ਰਵਾਸੀ ਭਾਰਤੀਆਂ ਐਨਆਰਆਈ ਦੇ ਮੁੱਦਿਆਂ, ਪੰਜਾਬ ਦੇ ਵਿਕਾਸ ਅਤੇ ਅੰਤਰਰਾਸ਼ਟਰੀ ਸੰਪਰਕ ਨੂੰ ਵਧਾਉਣ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਤਨਮਨਜੀਤ ਸਿੰਘ ਢੇਸੀ ਨੂੰ ਵਿਸ਼ੇਸ਼ ਤੌਰ ਤੇ ਸੈਸ਼ਨ ਵਿੱਚ ਬੁਲਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਉਹਨਾਂ ਦੀ ਆਪਣੇ ਭਾਸ਼ਣ ਦੌਰਾਨ ਬੋਲਦਿਆਂ ਪ੍ਰਸ਼ੰਸਾ ਕੀਤੀ।
- ਐਨ.ਆਰ.ਆਈ. ਮੁੱਦੇ ਅਤੇ ਜ਼ਮੀਨੀ ਵਿਵਾਦ: ਐਮ.ਪੀ. ਢੇਸੀ ਨੇ ਪ੍ਰਵਾਸੀ ਭਾਰਤੀਆਂ ਨੂੰ ਆਉਂਦੀਆਂ ਮੁਸ਼ਕਲਾਂ—ਖਾਸ ਕਰਕੇ ਜ਼ਮੀਨੀ/ਜਾਇਦਾਦ ਦੇ ਵਿਵਾਦਾਂ ਨੂੰ ਸਮਾਂ-ਬੱਧ ਤਰੀਕੇ ਨਾਲ ਨਿਪਟਾਉਣ ਦੀ ਮੰਗ ਕੀਤੀ।
- ਏਵੀਏਸ਼ਨ ਹੱਬ ਅਤੇ ਸਿੱਧੀਆਂ ਉਡਾਣਾਂ: ਉਨ੍ਹਾਂ ਪ੍ਰਸਤਾਵ ਦਿੱਤਾ ਕਿ ਪੰਜਾਬ (ਅੰਮ੍ਰਿਤਸਰ ਅਤੇ ਚੰਡੀਗੜ੍ਹ) ਨੂੰ ਪੂਰੇ ਉੱਤਰੀ ਭਾਰਤ ਲਈ ਇੱਕ ਵੱਡਾ ਏਵੀਏਸ਼ਨ ਹੱਬ ਵਿਕਸਤ ਕੀਤਾ ਜਾਵੇ। ਲੰਡਨ, ਬਰਮਿੰਘਮ ਅਤੇ ਹੋਰ ਵਿਦੇਸ਼ੀ ਸ਼ਹਿਰਾਂ ਤੋਂ ਸਿੱਧੀਆਂ ਉਡਾਣਾਂ ਵਧਾਉਣ ‘ਤੇ ਜ਼ੋਰ ਦਿੱਤਾ ਗਿਆ।
- ਨਿਵੇਸ਼ ਅਤੇ ਵਪਾਰ: ਪ੍ਰਵਾਸੀ ਪੰਜਾਬੀਆਂ ਦੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਕਾਰਗੋ/ਵਪਾਰਕ ਸੇਵਾਵਾਂ ਨੂੰ ਮਜ਼ਬੂਤ ਕਰਨ ਬਾਰੇ ਗੱਲਬਾਤ ਹੋਈ।
- ਸੁਰੱਖਿਆ ਅਤੇ ਫਿਰੌਤੀਆਂ (Extortion) ਦੀ ਸਮੱਸਿਆ: ਢੇਸੀ ਨੇ ਕਾਰੋਬਾਰੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ/ਰੰਗਦਾਰੀਆਂ ਦੇ ਮੁੱਦੇ ‘ਤੇ ਚਿੰਤਾ ਜਤਾਉਂਦੇ ਹੋਏ ਭਾਰਤ, ਯੂ.ਕੇ., ਕੈਨੇਡਾ, ਆਸਟ੍ਰੇਲੀਆ ਅਤੇ ਅਮਰੀਕਾ ਵਰਗੇ ਦੇਸ਼ਾਂ ਦੀਆਂ ਸਰਕਾਰਾਂ ਵਿਚਕਾਰ ਤਾਲਮੇਲ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ।
- ਧਾਰਮਿਕ ਯਾਤਰਾ: ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਪੂਰੀ ਵਰਤੋਂ ਕਰਨ ਅਤੇ ਖੇਤਰੀ ਸ਼ਾਂਤੀ ਬਣਾਏ ਰੱਖਣ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਚਾਚਾ ਜੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਮਜੀਤ ਸਿੰਘ ਰਾਏਪੁਰ ਮੌਜੂਦ ਸਨ।

