Sukhbir Singh Badal attacked at Takht Sachkhand Sri Hazur Sahib, taken to hospital
ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ, ਹਸਪਤਾਲ ਲਿਜਾਇਆ ਗਿਆ
ਨਾਂਦੇੜ ਸਾਹਿਬ (ਆਵਾਜ਼ਿ ਕੌਮ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹਮਲਾ ਹੋਇਆ ਹੈ। ਨਾਂਦੇੜ ਸਾਹਿਬ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਉਪਰ ਮਾਤਾ ਸਾਹਿਬ ਕੌਰ ਗੁਰਦੁਆਰਾ ਦੇ ਨਜ਼ਦੀਕ ਇਹ ਹਮਲਾ ਕੀਤਾ ਗਿਆ ਹੈ। ਹਮਲੇ ਪਿੱਛੋਂ ਸੁਖਬੀਰ ਸਿੰਘ ਬਾਦਲ ਨੂੰ ਉਥੋਂ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਹਰਸਿਮਰਤ ਕੌਰ ਬਾਦਲ ਸਣੇ ਪੂਰਾ ਪਰਿਵਾਰ ਸੁਖਬੀਰ ਬਾਦਲ ਦੇ ਨਾਲ ਮੌਜੂਦ ਸੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾ ‘ਚ ਅਰਦਾਸ ਕਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੀਆਂ ਤਸਵੀਰਾਂ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ‘ਤੇ ਵੀ ਸਾਂਝੀਆਂ ਕੀਤੀਆਂ ਹਨ। ਹਰਸਿਮਰਤ ਕੌਰ ਬਾਦਲ ਨੇ ਲਿਖਿਆ ਕਿ ”ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਬਖਸ਼ਿਸ਼ ਸਦਕਾ ਅੱਜ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖ਼ੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਕੁੱਲ ਜਗਤ ਦੀਆਂ ਝੋਲੀਆਂ ਆਪਣੀਆਂ ਰਹਿਮਤਾਂ ਨਾਲ ਭਰਨ ਤੇ ਸਰਬੱਤ ਦਾ ਭਲਾ ਕਰਨ।”

