Attack on Sukhbir Badal: Court sends accused Jaspal Singh to 11-day police custody
ਸੁਖਬੀਰ ਬਾਦਲ ’ਤੇ ਹਮਲਾ: ਮੁਲਜ਼ਮ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੀ ਪੁਲਸ ਕਸਟਡੀ ’ਚ ਭੇਜਿਆ
Nander Sahib, (ਆਵਾਜ਼ਿ ਕੌਮ ਬਿਊਰੋ)-ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਹਮਲੇ ਦੇ ਮੁਲਜ਼ਮ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੀ ਪੁਲਸ ਕਸਟਡੀ ਵਿੱਚ ਭੇਜ ਦਿੱਤਾ ਹੈ। ਪੁਲਸ ਵੱਲੋਂ ਅੱਜ ਮੁਲਜ਼ਮ ਜਸਪਾਲ ਸਿੰਘ ਨੂੰ ਮਹਾਰਾਸ਼ਟਰ ਦੇ ਮੁਦਖੇੜ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਸੁਣਵਾਈ ਦੌਰਾਨ ਪੁਲਸ ਨੇ ਮੁਲਜ਼ਮ ਤੋਂ ਪੁੱਛਗਿੱਛ ਲਈ ਕਸਟਡੀ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰਦਿਆਂ 11 ਦਿਨਾਂ ਦਾ ਰਿਮਾਂਡ ਦੇ ਦਿੱਤਾ। ਜਾਣਕਾਰੀ ਮੁਤਾਬਕ ਮੁਲਜ਼ਮ ਦੀ ਪੁਲਸ ਕਸਟਡੀ 24 ਤਾਰੀਖ ਤੱਕ ਰਹੇਗੀ। ਹੁਣ ਪੁਲਸ ਇਸ ਦੌਰਾਨ ਜਸਪਾਲ ਸਿੰਘ ਤੋਂ ਹਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਬਾਰੀਕੀ ਨਾਲ ਪੁੱਛਗਿੱਛ ਕਰੇਗੀ। ਜਾਂਚ ਅਧਿਕਾਰੀਆਂ ਅਨੁਸਾਰ ਇਸ ਪੁੱਛਗਿੱਛ ਦਾ ਮੁੱਖ ਉਦੇਸ਼ ਘਟਨਾ ਦੇ ਅਸਲ ਕਾਰਨਾਂ ਅਤੇ ਇਸ ਪਿੱਛੇ ਹੋਰ ਪੱਖਾਂ ਦੀ ਜਾਂਚ ਕਰਨਾ ਹੈ।

