National Justice Front announces Punjab bandh on August 21
ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਸਮੂਹ ਸਮਾਜਿਕ, ਧਾਰਮਿਕ ਅਤੇ ਵਾਪਰ ਜਥੇਬੰਦੀਆਂ ਨੂੰ ਅਪੀਲ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਹਿਯੋਗ ਕੀਤਾ ਜਾਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰਨ ਮੌਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਵਲੋਂ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। ਇਸ ਦੌਰਾਨ ਪੁਲਸ ਨੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਜਾਣਕਾਰੀ ਅਨੁਸਾਰ ਕਈ ਸਿੱਖ ਆਗੂਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ।

