Punjab bandh announced on August 27! Residents of the state will have to face hardships
27 ਅਗਸਤ ਨੂੰ ‘ਪੰਜਾਬ’ ਬੰਦ ਦਾ ਐਲਾਨ! ਸੂਬਾ ਵਾਸੀਆਂ ਨੂੰ ਝੱਲਣੀ ਪਵੇਗੀ ਪਰੇਸ਼ਾਨੀ
ਸ੍ਰੀ ਚਮਕੌਰ ਸਾਹਿਬ (ਆਵਾਜ਼ਿ ਕੌਮ ਬਿਊਰੋ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 7 ਅਗਸਤ ਦੀ ਇਤਿਹਾਸਕ ਚੰਡੀਗੜ੍ਹ ਰੈਲੀ ਸਮੇਂ ਅਗਲੇ ਸੰਘਰਸ਼ ਵਜੋਂ 27 ਅਗਸਤ ਨੂੰ ਅਧਿਆਪਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਬੰਦ ਕਰਨ ਦੇ ਐਲਾਨ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜੱਥੇਬੰਦੀਆਂ ਦੀ ਵਰਚੁਅਲ ਮੀਟਿੰਗ ਕੀਤੀ ਗਈ। ਜਿਸ ’ਚ 27 ਅਗਸਤ ਦੇ ਪੰਜਾਬ ਬੰਦ ਸਮੇਂ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਇਸ ਐਕਸ਼ਨ ਦੀ ਤਿਆਰੀ ਲਈ 17, 18 ਅਤੇ 19 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਵਿਭਾਗੀ ਮੁਖੀਆਂ ਨੂੰ ਸਮੂਹਿਕ ਛੁੱਟੀ ਦੇ ਨੋਟਿਸ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਟਿੰਗ ’ਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੁਖਵਿੰਦਰ ਸਿੰਘ ਚਾਹਲ ਅਤੇ ਗੁਰਬਿੰਦਰ ਸਿੰਘ ਸਸਕੌਰ, ਧਰਮਿੰਦਰ ਸਿੰਘ ਭੰਗੂ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੁਰਿੰਦਰ ਕੁਮਾਰ ਪੁਆਰੀ, ਜਿੰਦਰ ਪਾਇਲਟ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਵਿਕਰਮ ਦੇਵ ਸਿੰਘ, ਮਹਿੰਦਰ ਕੌੜਿਆਂ ਵਾਲੀ, ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦੇ ਨਵਪ੍ਰੀਤ ਬੱਲੀ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਦਿਗਵਿਜੇਪਾਲ ਸ਼ਰਮਾ, ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਦੇ ਲਛਮਣ ਸਿੰਘ ਨਬੀਪੁਰ, ਬੀ.ਐੱਡ. ਅਧਿਆਪਕ ਫਰੰਟ ਦੇ ਹਰਵਿੰਦਰ ਸਿੰਘ ਬਿਲਗਾ, ਮਾਸਟਰ ਕੇਡਰ ਯੂਨੀਅਨ ਦੇ ਹਰਭਜਨ ਸਿੰਘ, ਜਗਜੀਤ ਸਿੰਘ, ਦਲਜੀਤ ਸਿੰਘ, ਗੁਰਮੀਤ ਸਿੰਘ ਭੁੱਲਰ ਹਾਜ਼ਰ ਸਨ। ਸ ਤੋਂ ਇਲਾਵਾ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਹਰਜਿੰਦਰ ਪਾਲ ਸਿੰਘ ਪੰਨੂ, ਗੁਰਿੰਦਰ ਸਿੰਘ ਘੁੱਕੇਵਾਲੀ, ਜਗਨੰਦਨ ਸਿੰਘ, ਅਧਿਆਪਕ ਦਲ ਦੇ ਗੁਰਜੰਟ ਸਿੰਘ ਵਾਲੀਆ, ਹਰਜੰਟ ਸਿੰਘ ਬੋਡੇ, 3704 ਅਧਿਆਪਕ ਯੂਨੀਅਨ ਦੇ ਹਰਜਿੰਦਰ ਸਿੰਘ, ਬੀ.ਐੱਡ. ਅਧਿਆਪਕ ਫਰੰਟ ਦੇ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਅਧਿਆਪਕ ਦਲ ਪੰਜਾਬ ਦੇ ਸਤਨਾਮ ਸਿੰਘ ਰੰਧਾਵਾ, ਰਵਿੰਦਰਜੀਤ ਸਿੰਘ ਪੰਨੂ, 6635 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸਲਿੰਦਰ ਕੰਬੋਜ, ਐਲੀਮੈਂਟਰੀ ਟੀਚਰ ਯੂਨੀਅਨ ਦੇ ਗੁਰਿੰਦਰ ਸਿੰਘ ਸਿੱਧੂ, ਲੈਕਚਰਾਰ ਯੂਨੀਅਨ ਦੇ ਦਵਿੰਦਰ ਸਿੰਘ, ਸੀ.ਐਂਡ ਵੀ ਅਧਿਆਪਕ ਯੂਨੀਅਨ ਦੇ ਸੁਖਜਿੰਦਰ ਸਿੰਘ ਹਰੀਕਾ, ਐੱਸ.ਐੱਲ.ਏ. ਯੂਨੀਅਨ ਦੇਪਤਵੰਤ ਸਿੰਘ ਆਦਿ ਹਾਜ਼ਰ ਸਨ। ਜੱਥੇਬੰਦੀਆਂ ਵਲੋਂ ਉਕਤ ਫ਼ੈਸਲਾ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਲਿਆ ਗਿਆ ਹੈ।

