BJP will contest assembly elections alone on 117 seats in Punjab: Naib Singh Saini
ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ ਸਿੰਘ ਸੈਣੀ
ਜੰਡਿਆਲਾ ਗੁਰੂ (ਆਵਾਜ਼ਿ ਕੌਮ ਬਿਊਰੋ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਮਾਣਾ ਫ਼ਾਰਮ, ਦੋਬੁਰਜੀ ਵਿਖੇ ਪਹੁੰਚਣ ’ਤੇ ਭਾਜਪਾ ਦੇ ਸੀਨੀਅਰ ਆਗੂ ਰਾਜੀਵ ਕੁਮਾਰ ਮਾਣਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰਾਜੀਵ ਕੁਮਾਰ ਮਾਣਾ ਸਮੇਤ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਕਿ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਭਾਜਪਾ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ’ਚ ਡਬਲ ਇੰਜਣ ਸਰਕਾਰ ਬਣਨ ਨਾਲ ਸੂਬੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਆਪਸੀ ਤਾਲਮੇਲ ਨਾਲ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਇਆ ਜਾ ਸਕਦਾ ਹੈ ਅਤੇ ਸੂਬਾ ਪੂਰੇ ਵਿਸ਼ਵ ’ਚ ਇਕ ਮਾਡਲ ਸੂਬੇ ਵਜੋਂ ਉਭਰ ਸਕਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਕੰਵਰਬੀਰ ਸਿੰਘ ਮੰਜ਼ਿਲ, ਪ੍ਰਵੀਨ ਸ਼ਰਮਾ, ਸਾਹਿਲ ਸ਼ਰਮਾ, ਵਿਜੇ ਕੁਮਾਰ, ਰੋਹਿਤ ਸ਼ਰਮਾ, ਮੰਨੂ ਖਹਿਰਾ, ਕੇਵਲ ਸਿੰਘ, ਰਾਹੁਲ ਸ਼ਰਮਾ, ਕਾਰਤਿਕ ਸ਼ਰਮਾ, ਲਾਡੀ ਸ਼ਰਮਾ, ਰੋਹਿਤ ਭਾਰਦਵਾਜ, ਸਰਬਜੀਤ ਸਿੰਘ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ, ਵਿਕਾਸ ਸੋਨੀ, ਜਗਦੀਪ ਮਹਿਤਾ, ਰਾਜਨ ਸ਼ਰਮਾ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।

