Water level rises in Ravi river, crisis in villages on the other side, people urged to be careful
ਰਾਵੀ ਦਰਿਆ ‘ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ ‘ਤੇ ਸੰਕਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਗੁਰਦਾਸਪੁਰ (ਆਵਾਜ਼ਿ ਕੌਮ ਬਿਊਰੋ)-ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਲਗਾਤਾਰ ਵੱਧਣ ਕਾਰਨ ਦਰਿਆ ਦੇ ਪਾਰਲੇ ਪਾਸੇ ਵੱਸਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਮਕੌੜਾ ਪੱਤਣ ਤੋਂ ਪਾਰਲੇ ਪਾਸੇ ਜਾਣ ਵਾਲੀ ਕਿਸ਼ਤੀ ਦੀ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਕਈ ਪਿੰਡਾਂ ਦਾ ਮੁੱਖ ਇਲਾਕਿਆਂ ਨਾਲ ਸੰਪਰਕ ਟੁੱਟ ਗਿਆ ਹੈ। ਜਾਣਕਾਰੀ ਅਨੁਸਾਰ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵੱਧਣ ਨਾਲ ਦਰਿਆ ਪਾਰਲੇ ਪਾਸੇ ਸਥਿਤ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸ਼ਤੀ ਸੇਵਾ ਬੰਦ ਹੋਣ ਕਾਰਨ ਰੋਜ਼ਾਨਾ ਕੰਮਾਂ, ਬੱਚਿਆਂ ਦੀ ਪੜ੍ਹਾਈ, ਅਤੇ ਹੋਰ ਜ਼ਰੂਰੀ ਕੰਮਾਂ ਲਈ ਆਉਣ-ਜਾਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਵੀ ਰਾਵੀ ਦਰਿਆ ‘ਚ ਪਾਣੀ ਵੱਧਦਾ ਹੈ ਤਾਂ ਉਨ੍ਹਾਂ ਲਈ ਆਵਾਜਾਈ ਦਾ ਸੰਕਟ ਪੈਦਾ ਹੋ ਜਾਂਦਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਰਿਆ ਦੇ ਪਾਣੀ ਦੇ ਪੱਧਰ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਪਾਣੀ ਦਾ ਪੱਧਰ ਹੋਰ ਵੱਧਦਾ ਹੈ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਿਸ਼ਤੀ ਸੇਵਾ ਨੂੰ ਪਾਣੀ ਦਾ ਵਹਾਅ ਸੁਰੱਖਿਅਤ ਹੋਣ ’ਤੇ ਤੁਰੰਤ ਬਹਾਲ ਕੀਤਾ ਜਾਵੇ ਤਾਂ ਜੋ ਪਾਰਲੇ ਪਾਸੇ ਦੇ ਲੋਕਾਂ ਨੂੰ ਰਾਹਤ ਮਿਲ ਸਕੇ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਦਰਿਆ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ ਅਤੇ ਪਾਣੀ ਦੇ ਤੇਜ਼ ਵਹਾਅ ਨੂੰ ਦੇਖਦੇ ਹੋਏ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ।

