Victory of the Kisan Mazdoor Sangharsh Committee, meeting in Chandigarh on October 5th for Punjab-level demands.

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੰਘਰਸ਼ ਦੀ ਹੋਈ ਜਿੱਤ, ਜ਼ਖਮੀ ਅਤੇ ਸ਼ਹੀਦ ਕਿਸਾਨਾਂ ਮਜਦੂਰਾਂ ਦੇ ਮਿਲੇ ਮੁਆਵਜੇ, ਨੌਕਰੀਆਂ ਦੀ ਕਵਾਇਦ ਸ਼ੁਰੂ, ਪੰਜਾਬ ਪੱਧਰੀ ਮੰਗਾਂ ਲਈ 5 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ

25/09/2024 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਸ਼ੁਰੂ ਕੱਲ੍ਹ ਦੇ ਡੀਸੀ ਦਫ਼ਤਰ ਮੋਰਚੇ ਦੌਰਾਨ ਫੇਲ ਹੋਈ ਗੱਲ ਬਾਤ ਤੋਂ ਬਾਅਦ ਅੱਜ ਜਥੇਬੰਦੀ ਵੱਲੋਂ ਰੇਲ ਰੋਕੋ ਮੋਰਚਾ ਸ਼ੁਰੂ ਕਰਨ ਦੇ ਐਲਾਨ ਕੀਤਾ ਗਿਆ ਸੀ, ਜਥੇਬੰਦੀ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਨੂੰ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਸੀ ਜਿਸ ਦੇ ਚਲਦੇ ਅੱਜ ਦੇਵੀਦਾਸਪੁਰ ਵਿਖੇ ਅੰਮ੍ਰਿਤਸਰ ਦਿੱਲੀ ਰੇਲ ਮਾਰਗ ਤੇ ਪ੍ਰਸ਼ਾਸਨ ਵੱਲੋਂ ਮੰਗਾਂ ਤੇ ਕੰਮ ਕਰਦੇ ਹੋਏ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਤੇ ਇੱਕਠੇ ਹੋਏ। ਆਗੂਆਂ ਦੱਸਿਆ ਕਿ ਅੱਜ ਪ੍ਰਸ਼ਾਸਨ ਵੱਲੋਂ ਮੰਗਾਂ ਤੇ ਗੱਲਬਾਤ ਦੀ ਪੇਸ਼ਕਸ਼ ਕੀਤੀ ਗਈ ਜਿਸ ਪਿੱਛੋਂ ਡੀਸੀ ਅੰਮ੍ਰਿਤਸਰ ਵੱਲੋਂ ਕਿਸਾਨਾਂ ਮਜਦੂਰਾਂ ਵੱਲੋਂ ਰੇਲ ਟ੍ਰੈਕ ਨੇੜੇ ਜਾਰੀ ਸਟੇਜ ਤੇ ਆ ਕੇ ਆਸ਼ਵਾਸਨ ਦਿਵਾਉਂਦੇ ਦੱਸਿਆ ਕਿ ਸ਼ਹੀਦ ਪਰਿਵਾਰਾਂ ਨੂੰ 5-5 ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ, ਤਲਵੰਡੀ ਦੋਸੰਧਾ ਸਿੰਘ ਦੇ ਕਿਸਾਨਾਂ ਮਜਦੂਰਾਂ ਦੀ ਹਾਦਸਾਗ੍ਰਸਤ ਹੋਈ ਬੱਸ ਵਿਚ ਹੋਏ ਗੰਭੀਰ ਫੱਟੜਾਂ 1 – 1 ਲੱਖ, ਇੱਕ ਕਿਸਾਨ ਨੂੰ 50 ਹਜ਼ਾਰ ਦੇ ਚੈੱਕ ਦਿੱਤੇ ਗਏ, ਮਾਮੂਲੀ ਜਖਮੀ ਕਿਸਾਨਾਂ ਨੂੰ 10 – 10 ਹਜ਼ਾਰ ਰੁਪਏ ਦੀ ਸਹਾਇਤਾ ਅਤੇ ਬਾਕੀ ਕਿਸਾਨਾਂ ਨੂੰ ਹੋਏ ਮੈਡੀਕਲ ਦੀ ਰਿਪੋਰਟ ਮੁਤਾਬਿਕ ਇਸੇ ਤਰਜ਼ ਤੇ ਮੁਆਵਜਾ ਦੇਣ ਦੀ ਗੱਲ ਤੇ ਸਹਿਮਤੀ ਬਣੀ, ਬਜ਼ੁਰਗ ਕਿਸਾਨਾਂ ਮਜਦੂਰਾਂ ਨੂੰ ਬੁਢਾਪਾ ਪੈਨਸ਼ਨਾਂ ਅਤੇ ਅੰਗ ਗਵਾ ਚੁੱਕੇ ਕਿਸਾਨਾਂ ਨੂੰ ਅੰਗਹੀਣ ਪੈਨਸ਼ਨ ਦਿੱਤੀ ਜਾਵੇਗੀ, ਭਾਰਤ ਮਾਲਾ ਪ੍ਰੋਜੈਕਟ ਤੇ ਪ੍ਰਸ਼ਾਸਨ ਵੱਲੋਂ ਆਸ਼ਵਾਸਨ ਦੁਆਇਆ ਗਿਆ ਕਿ ਜਮੀਨਾ ਦੇ ਯੋਗ ਮੁਆਵਜੇ ਦਿੱਤੇ ਬਿਨਾਂ ਪੁਲਸੀਆ ਧੱਕਾ ਕਰਕੇ ਕਬਜ਼ੇ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਾਵੇਗੀ, ਪਰਾਲੀ ਦੇ ਮੁੱਦੇ ਤੇ ਓਹਨਾ ਕਿਹਾ ਕਿ ਪ੍ਰਸ਼ਾਸਨ ਵਲੋਂ ਪਰਾਲੀ ਸਾਂਭਣ ਲਈ ਵੱਡੀ ਗਿਣਤੀ ਵਿੱਚ ਬੇਲਰ ਮੁਹਈਆ ਕਰਵਾਏ ਜਾ ਰਹੇ ਹਨ, ਡੀ. ਏ. ਪੀ. ਸਬੰਧੀ ਆ ਰਹੀ ਮੁਸ਼ਕਿਲ ਤੇ ਵਿਸ਼ਵਾਸ ਦੁਆਇਆ ਗਿਆ ਕਿ ਜ਼ਿਲ੍ਹੇ ਵਿੱਚ ਸਾਰੀਆਂ ਪ੍ਰਾਈਵੇਟ ਦੁਕਾਨਾਂ ਦੇ ਬਾਹਰ ਖਾਦ ਦੇ ਸਟੋਕ ਦੀ ਜਾਣਕਾਰੀ ਲਿਖਤੀ ਰੂਪ ਵਿੱਚ ਲਿਖੀ ਜਾਵੇਗੀ ਅਤੇ ਪਾਲਸੀ ਸਬੰਧੀ ਗੱਲ ਸਰਕਾਰ ਕੋਲ ਚੱਕੀ ਜਾਵੇਗੀ, ਅਵਾਰਾ ਪਸ਼ੂਆਂ ਦੇ ਹੱਲ ਲਈ ਇੰਤਜ਼ਾਮ ਜੰਗੀ ਪੱਧਰ ਤੇ ਕੀਤੇ ਜਾ ਰਹੇ ਹਨ, ਐਸ ਐਸ ਪੀ ਅੰਮ੍ਰਿਤਸਰ ਵੱਲੋਂ ਨਸ਼ੇ ਤੇ ਤਿੱਖੇ ਐਕਸ਼ਨ ਲੈਣ ਦਾ ਭਰੋਸਾ ਦਵਾਇਆ, ਪ੍ਰਸ਼ਾਸਨ ਵੱਲੋਂ ਪੰਜਾਬ ਪੱਧਰ ਤੇ ਦਿੱਲੀ ਅੰਦੋਲਨ 1 ਅਤੇ 2 ਦੇ ਸ਼ਹੀਦ ਪਰਿਵਾਰਾਂ ਦੀਆਂ ਨੌਕਰੀਆਂ ਅਤੇ ਬਾਕੀ ਰਹਿੰਦੇ ਮੁਆਵਜਿਆਂ ਅਤੇ ਨੀਤੀ ਪਾਲਸੀ ਨਾਲ ਸਬੰਧਿਤ ਮੰਗਾਂ ਲਈ 5 ਅਕਤੂਬਰ ਨੂੰ ਪ੍ਰਿੰਸੀਪਲ ਸਕੱਤਰ ਸੀ ਐਮ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਹੋਵੇਗੀ। ਇਸ ਮੌਕੇ ਸਟੇਜ ਤੋਂ ਲੋਕਾਂ ਨੂੰ 3 ਅਕਤੂਬਰ ਨੂੰ ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਦੇਸ਼ ਭਰ ਵਿੱਚ ਰੇਲਾਂ ਰੋਕਣ ਦੇ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਗੁਰਬਚਨ ਸਿੰਘ ਚੱਬਾ, ਕੰਧਾਰਾ ਸਿੰਘ, ਸਕੱਤਰ ਸਿੰਘ ਕੋਟਲਾ, ਬਾਜ਼ ਸਿੰਘ ਸਾਰੰਗੜਾ, ਬਲਵਿੰਦਰ ਸਿੰਘ ਬਿੰਦੂ, ਲਖਵਿੰਦਰ ਸਿੰਘ ਡਾਲਾ, ਗੁਰਦੇਵ ਸਿੰਘ ਗੱਗੋਮਾਹਲ, ਕੁਲਜੀਤ ਸਿੰਘ ਕਾਲੇ, ਸੁਖਦੇਵ ਸਿੰਘ ਚਾਟੀਵਿੰਡ, ਸਵਿੰਦਰ ਸਿੰਘ ਰੂਪੋਵਾਲੀ, ਮੰਗਜੀਤ ਸਿੰਘ ਸਿੱਧਵਾਂ, ਕੰਵਰਦਲੀਪ ਸੈਦੋਲੇਹਲ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਔਰਤਾਂ ਹਾਜ਼ਿਰ ਹੋਏ।