Sensation in Faridkot Modern Jail, 25-year-old inmate commits suicide by hanging himself in the barracks bathroom
ਫਰੀਦਕੋਟ ਮਾਡਰਨ ਜੇਲ੍ਹ ’ਚ ਸਨਸਨੀ, 25 ਸਾਲਾ ਹਵਾਲਾਤੀ ਨੇ ਬੈਰਕ ਦੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਫਰੀਦਕੋਟ (ਆਵਾਜ਼ਿ ਕੌਮ ਬਿਊਰੋ)-ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚ ਇਕ 25 ਸਾਲਾ ਹਵਾਲਾਤੀ ਨੇ ਬੈਰਕ ਦੇ ਬਾਥਰੂਮ ’ਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਧੂੜਕੋਟ ਪਿੰਡ ਦੇ ਨਿਵਾਸੀ ਪਰਮਜੀਤ ਸਿੰਘ ਉਰਫ਼ ਪੰਮਾ ਵਜੋਂ ਹੋਈ ਹੈ। ਪਰਮਜੀਤ ਸਿੰਘ ਨੂੰ 20 ਅਗਸਤ ਨੂੰ ਜ਼ਿਲਾ ਅਤੇ ਸੈਸ਼ਨ ਜੱਜ ਦੀ ਰਿਹਾਇਸ਼ ਦੀ ਕੰਧ ਟੱਪ ਕੇ ਚੋਰੀ ਦੀ ਕੋਸ਼ਿਸ਼ ਕਰਨ ਦੇ ਦੋਸ਼ ’ਚ ਫੜਿਆ ਗਿਆ ਸੀ।ਪੁਲਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ 21 ਅਗਸਤ ਨੂੰ ਉਸ ਨੂੰ ਨਿਆਇਕ ਹਿਰਾਸਤ ’ਚ ਫਰੀਦਕੋਟ ਜੇਲ ਦੇ ਬਲਾਕ ਨੰਬਰ 10 ਦੀ ਬੈਰਕ ਨੰਬਰ 3 ’ਚ ਭੇਜਿਆ ਸੀ। ਪਤਾ ਲੱਗਣ ’ਤੇ ਅਧਿਕਾਰੀਆਂ ਨੇ ਉਸ ਨੂੰ ਹੇਠਾਂ ਉਤਾਰਿਆ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਿਟੀ ਫਰੀਦਕੋਟ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ।

