Nawanshahr Police reaches London to investigate grenade attack! NIA seeks help from UK
ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ ਦੀ ਜਾਂਚ! NIA ਨੇ UK ਤੋਂ ਮੰਗੀ ਮਦਦ
ਨਵਾਂਸ਼ਹਿਰ (ਆਵਾਜ਼ਿ ਕੌਮ ਬਿਊਰੋ)-ਨਵਾਂਸ਼ਹਿਰ ਦੇ ਆਸਰੋਂ ਵਿਚ ਸਥਿਤ ਪੁਲਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ) ਨੇ ਮੁੱਖ ਸਾਜਿਸ਼ ਕਰਤਾਵਾਂ ਵਿਚ ਸ਼ਾਮਲ ਫਰਾਰ ਦੋਸ਼ੀ ਜਗਜੀਤ ਸਿੰਘ ਉਰਫ਼ ਹੈਰੀ ਸਿੰਘ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਐੱਨ. ਆਈ. ਏ. ਨੇ ਦੋਸ਼ੀ ਨਾਲ ਜੁੜੀ ਅਹਿਮਮ ਜਾਣਕਾਰੀ ਲਈ ਯੂਨਾਈਟੇਡ ਕਿੰਗਡਮ (UK) ਨੂੰ ਕਾਨੂੰਨੀ ਸਹਾਇਤਾ ਲਈ ਬੇਨਤੀ ਕੀਤੀ ਹੈ। ਇਸ ਤੋਂ ਇਲਾਵਾ ਅਮਰੀਕੀ ਏਜੰਸੀ, ਮਲੇਸ਼ੀਆ ਅਤੇ ਹਾਂਗਕਾਂਗ ਆਦਿ ਨੂੰ ਵੀ ਇਸ ਤਰ੍ਹਾਂ ਦੀਆਂ ਬੇਨਤੀਆਂ ਭੇਜਣ ਦੀ ਪ੍ਰਕਿਰਿਆ ਵਿਚ ਹੈ। ਮੋਹਾਲੀ ਵਿਚ ਸਥਿਤ ਵਿਸ਼ੇਸ਼ ਐੱਨ. ਆਈ. ਏ. ਅਦਾਲਤ ਨੇ ਏਜੰਸੀ ਦੀ ਮੰਗ ‘ਤੇ ਜਾਂਚ ਕੀਤੀ ਅਤੇ ਮਿਆਦ 90 ਦਿਨ ਵਧਾਉਣ ਦੀ ਮਨਜ਼ੂਰੀ ਦਿੱਤੀ ਹੈ। ਅਦਾਲਤ ਨੇ ਇਹ ਇਜਾਜ਼ਤ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ( ਬੀ ਐੱਨ ਐੱਸ ਐੱਸ) ਦੀ ਧਾਰਾ 193 (9) ਦੇ ਤਹਿਤ ਕੀਤੀ। 2 ਦਸੰਬਰ 2024 ਨੂੰ ਐੱਸ. ਬੀ. ਐੱਸ. ਨਗਰ ਦੇ ਥਾਣਾ ਕਾਠਗੜ ਤਹਿਤ ਆਉਣ ਵਾਲੀ ਆਸਰੋਂ ਪੁਲਸ ਚੌਕੀ ‘ਤੇ ਹਮਲਾ ਕਰਨ ਅਤੇ ਪੁਲਸ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਨੀਅਤ ਨਾਲ ਗ੍ਰਨੇਡ ਵਰਗੀ ਚੀਜ਼ ਸੁੱਟੀ ਗਈ ਸੀ। ਜਾਂਚ ਵਿਚ ਫਰਾਰ ਦੋਸ਼ੀ ਜਗਜੀਤ ਸਿੰਘ ਉਰਫ਼ ਹਰੀ ਸਿੰਘ ਅੱਤਵਾਦੀ ਰਣਜੀਤ ਸਿੰਘ ਉਰਫ਼ ਨੀਟਾ ਅਤੇ ਵਿਦੇਸ਼ ਵਿਚ ਬੈਠੇ ਦੋ ਹੋਰ ਸਹਿਯੋਗੀਆਂ ਦੀ ਭੂਮਿਕਾ ਸਾਹਮਣੇ ਆਈ ਹੈ। ਮਾਮਲੇ ਵਿਚ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਖ਼ਿਲਾਫ਼ 1 ਦਸੰਬਰ 2025 ਨੂੰ ਅਦਾਲਤ ਵਿਚ ਦੋਸ਼ ਤੈਅ ਕੀਤੇ ਗਏ ਸਨ। ਚੰਡੀਗੜ੍ਹ ਸਥਿਤ ਕੇਂਜਰੀ ਫੋਰੈਂਸਿਕ ਵਿਗਿਆਨ ਲੈਬਾਰਟਰੀ ਦੀ ਰਿਪੋਰਟ ਵੀ ਐੱਨ. ਆਈ. ਏ. ਨੂੰ ਮਿਲ ਚੁੱਕੀ ਹੈ। ਏਜੰਸੀ ਦਾ ਕਹਿਣਾ ਹੈ ਕਿ ਵਿਦੇਸ਼ ਤੋਂ ਮੰਗੀ ਗਈ ਸੂਚਨਾ ਅਤੇ ਹੋਰ ਫੋਰੈਂਸਿਕ ਰਿਪੋਰਟਾਂ ਮਿਲਣ ਤੋਂ ਬਾਅਦ ਫਰਾਰ ਮੁਲਜ਼ਮਾਂ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਜ਼ਿਲ੍ਹੇ ਵਿੱਚ ਵੱਖ-ਵੱਖ ਵਾਰਦਾਤਾਂ ‘ਚ ਸ਼ਾਮਲ ਗੈਂਗਸਟਰਾਂ ਤੇ ਵਿਦੇਸ਼ਾਂ ਤੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਗਏ ਤੇਜ਼ ਜ਼ਿਲ੍ਹੇ ‘ਚ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਦੇਸ਼ ‘ਚ ਬੈਠੇ ਗੈਂਗਸਟਰਾਂ ਅਤੇ ਅਪਰਾਧਿਕ ਕਿਸਮ ਦੇ ਲੋਕਾਂ ਦੀ ਜਾਣਕਾਰੀ ਲੈਣ ਲਈ ਜਦੋਂ ਐੱਸ. ਪੀ. ਇਨਵੈਸਟੀਗੇਸ਼ਨ ਸਰਵਜੀਤ ਸਿੰਘ ਵਾਹੀਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚੋਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਹੁਣ ਐੱਨ. ਆਈ. ਏ. ਜ਼ਿਲ੍ਹਾ ਪੁਲਸ ਨਾਲ ਮਿਲ ਕੇ ਕੰਮ ਕਰ ਰਹੀ ਹੈ। ਅਤੇ ਹੋਰ ਕੇਂਦਰੀ ਏਜੰਸੀਆਂ ਵੱਲੋਂ ਠੋਸ ਉਪਰਾਲੇ ਸ਼ੁਰੂ ਕੀਤੇ ਗਏ ਹਨ। ਪੰਜਾਬ ਪੁਲਸ ਨੇ ਵਿਦੇਸ਼ਾਂ ਤੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਲਈ ਚੰਡੀਗੜ੍ਹ ਵਿੱਚ ਇੱਕ ਵੱਖਰਾ ਸੈੱਲ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਜਵਾਈਟਲੀ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਸੈੱਲ ਜ਼ਿਲ੍ਹਾ ਪੁਲਸ ਤੋਂ ਪੂਰੀ ਜਾਣਕਾਰੀ ਇਕੱਠੀ ਕਰਕੇ ਚੰਡੀਗੜ੍ਹ ਭੇਜਦਾ ਹੈ, ਜਿੱਥੇ ਇਸ ਨੂੰ ਸਾਫਟ ਕਾਪੀ ਵਿੱਚ ਕੇਂਦਰੀ ਏਜੰਸੀਆਂ ਨਾਲ ਸਾਂਝਾ ਕੀਤਾ ਜਾਂਦਾ ਹੈ ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ 7 ਅਗਸਤ ਨੂੰ ਨਵਾਂਸ਼ਹਿਰ ਦੇ ਮੂਸਾਪੁਰ ਰੋਡ ‘ਤੇ ਇਕ ਵਿਅਕਤੀ ਨੂੰ ਕਤਲ ਕਰਨ ਦੀ ਨੀਅਤ ਨਾਲ ਆਏ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ, ਜਿਸਦਾ ਮਾਸਟਰ ਮਾਇੰਡ ਪਾਰੂ ਜੋ ਵਿਦੇਸ਼ ‘ਚ ਬੈਠਾ ਹੈ ਸਮੇਤ ਹੋਰ ਅਪਰਾਧਾਂ ‘ਚ ਸ਼ਾਮਲ ਗੈਂਗ ਸਟਾਰ ਗੋਪੀ, ਖੱਤਰੀ ਅਤੇ ਰੂਬੀ ਆਦਿ ਨੂੰ ਭਾਰਤ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ।

