Congress leader shot in Ferozepur, chaos ensues at the scene
ਫਿਰੋਜ਼ਪੁਰ ‘ਚ ਕਾਂਗਰਸੀ ਆਗੂ ‘ਤੇ ਚੱਲੀ ਗੋਲੀ, ਮੌਕੇ ‘ਤੇ ਮਚੀ ਹਫ਼ੜਾ-ਦਫੜੀ
ਫਿਰੋਜ਼ਪੁਰ (ਆਵਾਜ਼ਿ ਕੌਮ ਬਿਊਰੋ) ਫਿਰੋਜ਼ਪੁਰ ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਆਰਿਫ ਕੇ ਅਧੀਨ ਪੈਂਦੇ ਇਲਾਕੇ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀ ਚੱਲਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਗੋਲੀਬਾਰੀ ਦੌਰਾਨ ਪਿੰਡ ਰੁਕਨੇ ਵਾਲਾ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਪਰਮਜੀਤ ਸਿੰਘ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਜ਼ਖ਼ਮੀ ਪਰਮਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਵੀ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਗੋਲੀਬਾਰੀ ਦੇ ਪੂਰੇ ਕਾਰਨਾਂ ਅਤੇ ਇਸ ‘ਚ ਸ਼ਾਮਲ ਹੋਰ ਵਿਅਕਤੀਆਂ ਸਬੰਧੀ ਪੁਲਸ ਵੱਲੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

