Special prayers were held at Gurdwara Burj Akali Baba Phula Singh for the release of the captive Sikhs and for the progress of the Sikh movement.
ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਈ ਵਿਸ਼ੇਸ਼ ਅਰਦਾਸ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ‘ਬੰਦੀ ਸਿੰਘਾਂ’ ਦੀ ਜਲਦ ਰਿਹਾਈ, ਚੜ੍ਹਦੀ ਕਲਾ ਅਤੇ ਪੰਥਕ ਏਕਤਾ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ ਕਿ ਵਾਹਿਗੁਰੂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਰਗ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਜਲਦ ਆਪਣੇ ਪਰਿਵਾਰਾਂ ਵਿਚ ਪਰਤਣ ਦਾ ਸਮਾਂ ਬਖਸ਼ਣ। ਇਸ ਅਰਦਾਸ ਵਿਚ ਪਰਮਜੀਤ ਸਿੰਘ ਬਾਜਵਾ ਮੈਨੇਜ਼ਰ ਬੁੱਢਾ ਦਲ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੱਘਰ ਸਿੰਘ, ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਗੁਰਲਾਲ ਸਿੰਘ ਅਜਨਾਲਾ ਆਦਿ ਹਾਜ਼ਰ ਸਨ।

