Complete ban on sale of Pregabalin capsules and tablets
ਪ੍ਰੀਗਾਬਾਲਿਨ ਦੇ ਕੈਪਸੂਲਾਂ ਅਤੇ ਟੈਬਲੇਟਸ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ
ਫਾਜ਼ਿਲਕਾ (ਆਵਾਜ਼ਿ ਕੌਮ ਬਿਊਰੋ)-ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਨੇ ਜ਼ਿਲ੍ਹੇ ’ਚ ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ ਤੇ ਸਟਾਕ ਕਰਨ ’ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਕੈਮਿਸਟ ਦੀ ਫਰਮ ਦਾ ਨਾਮ, ਦਵਾਈ ਦੇਣ ਦੀ ਮਿਤੀ ਅਤੇ ਟੈਬਲੇਟਸ ਦੀ ਗਿਣਤੀ ਦਰਜ ਕੀਤੀ ਜਾਵੇਗੀ। ਇਹ ਪਾਬੰਦੀ 31 ਅਕਤੂਬਰ ਤੱਕ ਲਾਗੂ ਰਹੇਗੀ। ਇਹ ਹੁਕਮ ਸਿਵਲ ਸਰਜਨ ਫਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ’ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਕੈਪਸੂਲ ਦੀ ਵਿਕਰੀ ’ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐਮਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ।

