Hearing of DA case postponed in Punjab and Haryana High Court, employees will have to wait
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ ਪਵੇਗਾ ਇੰਤਜ਼ਾਰ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਮਾਮਲੇ ’ਚ ਅਦਾਲਤ ਦੇ ਨਿਰਦੇਸ਼ਾਂ ਦੀ ਕਥਿਤ ਤੌਰ ’ਤੇ ਪਾਲਣਾ ਨਾ ਕਰਨ ਦੇ ਦੋਸ਼ ’ਚ ਪੰਜਾਬ ਸਰਕਾਰ ਖ਼ਿਲਾਫ਼ ਗ਼ੈਰ-ਪਾਲਣਾ ਦੇ ਮੁੱਦੇ ’ਤੇ ਸੁਣਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਕਥਿਤ ਤੌਰ ’ਤੇ 31 ਅਗਸਤ ਤੱਕ ਪਾਲਣਾ ਰਿਪੋਰਟ ਪੇਸ਼ ਕਰਨ ’ਚ ਅਸਫ਼ਲ ਰਹਿਣ ਤੋਂ ਬਾਅਦ ਅਦਾਲਤੀ ਹੱਕ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਤੈਅ ਕੀਤੀ ਗਈ ਸੀ ਪਰ ਕੁੱਝ ਤਕਨੀਕੀ ਕਾਰਨਾਂ ਕਰਕੇ ਇਸ ਨੂੰ ਸੋਮਵਾਰ ਲਈ ਟਾਲ ਦਿੱਤਾ ਗਿਆ ਹੈ।

