One person dies, four others injured in oxygen cylinder explosion
ਆਕਸੀਜਨ ਸਿਲੰਡਰ ਫਟਣ ਨਾਲ ਇਕ ਵਿਅਕਤੀ ਦੀ ਮੌਤ, ਚਾਰ ਹੋਰ ਜ਼ਖ਼ਮੀ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਦੱਖਣ-ਪੂਰਬੀ ਦਿੱਲੀ ਦੇ ਓਖਲਾ ਫੇਜ਼-1 ‘ਚ ਬੁੱਧਵਾਰ ਨੂੰ ਆਕਸੀਜਨ ਸਿਲੰਡਰ ਫਟਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਦਿੱਲੀ ਫਾਇਰ ਬ੍ਰਿਗੇਡ ਸੇਵਾ (ਡੀਐੱਫਐੱਸ) ਨੇ ਇਹ ਜਾਣਕਾਰੀ ਦਿੱਤੀ। ਡੀਐੱਫਐੱਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਅਧਿਕਾਰੀ ਅਨੁਸਾਰ, ਓਖਲਾ ਫੇਜ਼-1 ਸਥਿਤ ਕਮਿਊਨਿਟੀ ਹਾਲ ਨੇੜੇ ਹੋਈ ਇਸ ਘਟਨਾ ਦੀ ਸੂਚਨਾ ਸਵੇਰੇ 10.47 ਵਜੇ ਮਿਲੀ। ਉਨ੍ਹਾਂ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ‘ਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਭੇਜੀਆਂ ਗਈਆਂ। ਅਧਿਕਾਰੀ ਨੇ ਕਿਹਾ ਕਿ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਜ਼ਖ਼ਮੀ ਹੋਏ ਹਨ ਜਿਸ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਵਿਸਤ੍ਰਿਤ ਜਾਣਕਾਰੀ ਜੁਟਾਈ ਜਾ ਰਹੀ ਹੈ।

