Major encounter in Mohali’s Saneta village, area shaken by gunfire
ਮੋਹਾਲੀ ਦੇ ਪਿੰਡ ਸਨੇਟਾ ‘ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
ਮੋਹਾਲੀ (ਆਵਾਜ਼ਿ ਕੌਮ ਬਿਊਰੋ)-ਮੋਹਾਲੀ ਦੇ ਸਨੇਟਾ ਪਿੰਡ ‘ਚ ਪੁਲਸ ਵਲੋਂ ਬਦਮਾਸ਼ਾਂ ਦੇ ਐਨਕਾਊਂਟਰ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਦੀ ਜਵਾਬੀ ਫਾਇਰਿੰਗ ‘ਚ ਇੱਕ ਮੁਲਜ਼ਮ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਪਿੰਡ ਸਨੇਟਾ ‘ਚ ਪੁਲਸ ਦੀ ਟੀਮ ਵੱਲੋਂ ਕਾਰਵਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਪਹਿਲਾਂ ਗੋਲੀਬਾਰੀ ਹੋਈ। ਸਥਿਤੀ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ‘ਚ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ। ਜ਼ਖ਼ਮੀ ਮੁਲਜ਼ਮ ਨੂੰ ਪੁਲਸ ਵੱਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਪੁਲਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਵੱਲੋਂ ਮੁਕਾਬਲੇ ਅਤੇ ਗੋਲੀਬਾਰੀ ਸਬੰਧੀ ਹੋਰ ਵੇਰਵੇ ਸਾਂਝੇ ਨਹੀਂ ਕੀਤੇ ਗਏ ਹਨ। ਪੁਲਸ ਦੀ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਬਦਮਾਸ਼ ਕੌਣ ਸਨ ਅਤੇ ਉਨ੍ਹਾਂ ਖ਼ਿਲਾਫ਼ ਕਿਹੜੇ ਮਾਮਲੇ ਦਰਜ ਹਨ। ਘਟਨਾ ਤੋਂ ਬਾਅਦ ਸਨੇਟਾ ਪਿੰਡ ‘ਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਇਹ ਵੀ ਸਾਹਮਣੇ ਆ ਰਹੀ ਹੈ ਕਿ ਕੁੱਝ ਦੇਰ ਬਾਅਦ ਐੱਸ. ਐੱਸ. ਪੀ. ਮੋਹਾਲੀ ਵਰੁਣ ਸ਼ਰਮਾ ਮੌਕੇ ‘ਤੇ ਪਹੁੰਚ ਕੇ ਇਸ ਘਟਨਾ ਦੀ ਪੂਰੀ ਜਾਣਕਾਰੀ ਸਾਂਝੀ ਕਰਨਗੇ।

