Big accident happened with the pilgrimage bus
ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਸਦਾ
ਗੁਰਦਾਸਪੁਰ (ਆਵਾਜ਼ਿ ਕੌਮ ਬਿਊਰੋ)-ਗੁਰਦਾਸਪੁਰ ਤੋਂ ਬਹਿਰਾਮਪੁਰ ਨੂੰ ਜਾਂਦੀ ਸੜਕ ’ਤੇ ਪਿੰਡ ਬਰਨਾਲਾ ਨੇੜੇ ਅੱਜ ਇੱਕ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਅਚਾਨਕ ਪਲਟ ਗਈ। ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ, ਜਦਕਿ ਬੱਸ ਨੂੰ ਨੁਕਸਾਨ ਪਹੁੰਚਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸਵਾਰੀਆਂ ਨੂੰ ਉਨ੍ਹਾਂ ਦੇ ਟਿਕਾਣਿਆਂ ’ਤੇ ਉਤਾਰਨ ਤੋਂ ਬਾਅਦ ਬੱਸ ਖਾਲੀ ਵਾਪਸ ਗੁਰਦਾਸਪੁਰ ਵੱਲ ਆ ਰਹੀ ਸੀ। ਬੱਸ ਵਿੱਚ ਉਸ ਸਮੇਂ ਸਿਰਫ਼ ਡਰਾਈਵਰ ਅਤੇ ਕੰਡਕਟਰ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਪਿੰਡ ਬਰਨਾਲਾ ਨੇੜੇ ਸੜਕ ’ਤੇ ਇੱਕ ਟਰਾਲੀ ਨੂੰ ਕਰਾਸ ਕਰਨ ਦੌਰਾਨ ਅਚਾਨਕ ਬੱਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕ ਇਕੱਠੇ ਹੋ ਗਏ। ਰਾਹਤ ਦੀ ਗੱਲ ਇਹ ਰਹੀ ਕਿ ਬੱਸ ਵਿੱਚ ਸਵਾਰੀਆਂ ਨਾ ਹੋਣ ਕਾਰਨ ਕਿਸੇ ਯਾਤਰੀ ਨੂੰ ਸੱਟ ਨਹੀਂ ਲੱਗੀ। ਬੱਸ ਦਾ ਡਰਾਈਵਰ ਅਤੇ ਕੰਡਕਟਰ ਵੀ ਸਹੀ-ਸਲਾਮਤ ਦੱਸੇ ਜਾ ਰਹੇ ਹਨ। ਹਾਦਸੇ ਵਿੱਚ ਕਿਸੇ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਵੀ ਕੋਈ ਸੂਚਨਾ ਨਹੀਂ ਹੈ। ਹਾਦਸੇ ਵਿੱਚ ਬੱਸ ਦੇ ਬਾਹਰੀ ਹਿੱਸੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਫਿਲਹਾਲ ਬੱਸ ਪਲਟਣ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।

