Illegal arms factory busted in Jharkhand, police seize machines and equipment
ਝਾਰਖੰਡ ‘ਚ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼, ਪੁਲਸ ਵੱਲੋਂ ਮਸ਼ੀਨਾਂ ਤੇ ਉਪਕਰਣ ਜ਼ਬਤ
ਦੁਮਕਾ (ਆਵਾਜ਼ਿ ਕੌਮ ਬਿਊਰੋ)-ਝਾਰਖੰਡ ਦੇ ਦੁਮਕਾ ਜ਼ਿਲ੍ਹੇ ਵਿਚ ਇਕ ਘਰ ਵਿਚ ਚੱਲ ਰਹੀ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਹੰਸਡੀਹਾ ਥਾਣਾ ਖੇਤਰ ਦੇ ਅਧੀਨ ਆਉਣ ਵਾਲੇ ਉਸ ਘਰ ’ਤੇ ਛਾਪੇਮਾਰੀ ਦੌਰਾਨ ਇਕ ਮਸ਼ੀਨ ਅਤੇ ਹੋਰ ਉਪਕਰਣ ਜ਼ਬਤ ਕੀਤੇ ਗਏ ਹਨ। ਹੰਸਡੀਹਾ ਥਾਣਾ ਮੁਖੀ ਅਜੀਤ ਕੁਮਾਰ ਯਾਦਵ ਨੇ ਦੱਸਿਆ ਕਿ ਕੋਲਕਾਤਾ ਪੁਲਸ ਨੇ ਕੁਝ ਦਿਨ ਪਹਿਲਾਂ ਹਥਿਆਰ ਸਮੱਗਲਿੰਗ ਦੇ ਇਕ ਮਾਮਲੇ ਵਿਚ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਹੰਸਡੀਹਾ ਵਿਚ ਗੈਰ-ਕਾਨੂੰਨੀ ਹਥਿਆਰ ਬਣਾਏ ਜਾ ਰਹੇ ਸਨ।

