Horrific collision between a truck and an SUV in Maharashtra; 8 dead, vehicle mangled
ਮਹਾਰਾਸ਼ਟਰ ‘ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8 ਲੋਕਾਂ ਦੀ ਮੌਤ, ਉੱਡੇ ਪਰਖੱਚੇ
ਭੰਡਾਰਾ (ਆਵਾਜ਼ਿ ਕੌਮ ਬਿਊਰੋ)- ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਸ਼ੁੱਕਰਵਾਰ ਸਵੇਰੇ ਇਕ ਟਰੱਕ ਅਤੇ ਐੱਸਯੂਵੀ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 3 ਬੱਚਿਆਂ ਸਣੇ 8 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 4 ਵਜੇ ਦੇ ਲਖਨੀ ਤਹਿਸੀਲ ਦੇ ਮਾਨੇਗਾਂਵ ਅਤੇ ਪਿੰਪਲਗਾਂਵ ਵਿਚਕਾਰ ਵਾਪਰਿਆ ਹੈ। ਦੱਸ ਦੇਈਏ ਕਿ ਘਟਨਾ ਸਥਾਨ ‘ਤੇ ਮੌਜੂਦ ਇਕ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਬੋਲੇਰੋ ਗੱਡੀ ਆਈਸ਼ਰ ਟਰੱਕ ਨਾਲ ਜ਼ੋਰਦਾਰ ਟਕਰਾਅ ਗਈ, ਜਿਸ ਨਾਲ ਬੋਲੇਰੋ ਗੱਡੀ ਵਿਚ ਸਵਾਰ 8 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਪੰਜ ਬਾਲਗ ਅਤੇ ਤਿੰਨ ਬੱਚੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਰਾਸ਼ਟਰੀ ਰਾਜਮਾਰਗ 53 ਰਾਹੀਂ ਨਾਗਪੁਰ ਜਾ ਰਹੇ ਸਨ। ਪੁਲਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

