Giani Harpreet Singh on a two-day visit to England
ਗਿਆਨੀ ਹਰਪ੍ਰੀਤ ਸਿੰਘ ਇੰਗਲੈਂਡ ਦੇ ਦੋ ਦਿਨਾਂ ਦੌਰੇ ’ਤੇ
ਲੰਡਨ, (ਆਵਾਜ਼ਿ ਕੌਮ ਬਿਊਰੋ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਇੰਗਲੈਂਡ ਦੇ ਦੋ ਦਿਨਾਂ ਨਿੱਜੀ ਦੌਰੇ ’ਤੇ ਪਹੁੰਚੇ। ਇਸ ਮੌਕੇ ਸਿੱਖ ਆਗੂਆਂ ਅਤੇ ਸੰਗਤ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਇੰਗਲੈਂਡ ਦੌਰਾ ਨਿੱਜੀ ਹੈ ਅਤੇ ਇਸ ਦੌਰਾਨ ਉਹ ਕਿਸੇ ਵੀ ਤਰ੍ਹਾਂ ਦੀ ਰਾਜਸੀ ਗੱਲਬਾਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਹ ਦੌਰਾ ਕਿਸੇ ਰਾਜਸੀ ਏਜੰਡੇ ਤਹਿਤ ਨਹੀਂ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਵੀ ਦਿੱਤੀਆਂ ਅਤੇ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਪ੍ਰਮਜੀਤ ਸਿੰਘ ਧਾਲੀਵਾਲ, ਦਿਆ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਪਾਲ ਸਿੰਘ ਸਮੇਤ ਕਈ ਸਿੱਖ ਆਗੂ ਹਾਜ਼ਰ ਸਨ। ਹਰਜੀਤ ਸਿੰਘ ਸਰਪੰਚ ਨੇ ਕਿਹਾ ਕਿ ਸਿੱਖ ਕੌਮ ਅਤੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਤੋਂ ਵੱਡੀਆਂ ਆਸਾਂ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦੀ ਹੈ।

