Midnight shooting in Phagwara! Shots fired at a house
ਫਗਵਾੜਾ ‘ਚ ਅੱਧੀ ਰਾਤ ਫਾਇਰਿੰਗ! ਘਰ ‘ਤੇ ਚੱਲੀਆਂ ਗੋਲ਼ੀਆਂ
ਫਗਵਾੜਾ (ਆਵਾਜ਼ਿ ਕੌਮ ਬਿਊਰੋ)-ਫਗਵਾੜਾ ਦੀ ਨੰਗਲ ਕਾਲੋਨੀ ‘ਚ ਦੇਰ ਰਾਤ ਗੋਲ਼ੀਬਾਰੀ ਦੀ ਘਟਨਾ ਵਾਪਰੀ, ਜਿਸ ਨਾਲ ਪੂਰੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਜਾਣਕਾਰੀ ਮੁਤਾਬਕ ਦੇਰ ਰਾਤ ਕੁਝ ਹਥਿਆਰਬੰਦ ਨੌਜਵਾਨਾਂ ਨੇ ਇਕ ਘਰ ਦੇ ਬਾਹਰ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਅਤੇ ਘਰ ਦਾ ਗੇਟ ਭੰਨ ਦਿੱਤਾ। ਗੋਲ਼ੀਆਂ ਚੱਲਣ ਦੀ ਆਵਾਜ਼ ਸੁਣ ਕੇ ਇਲਾਕਾ ਵਾਸੀ ਘਰਾਂ ‘ਚੋਂ ਬਾਹਰ ਆ ਗਏ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ। ਪੁਲਸ ਨੇ ਮੌਕੇ ਤੋਂ 3 ਗੋਲ਼ੀਆਂ ਦੇ ਖੋਲ ਅਤੇ 1 ਜ਼ਿੰਦਾ ਰੌਂਦ ਬਰਾਮਦ ਕੀਤਾ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ‘ਤੇ ਪਹਿਲਾਂ ਵੀ ਹਮਲਾ ਹੋ ਚੁੱਕਾ ਹੈ। ਹੁਣ ਫਿਰ ਉਸ ਨੂੰ ਡਰਾਉਣ-ਧਮਕਾਉਣ ਲਈ ਘਰ ‘ਤੇ ਫਾਇਰਿੰਗ ਕੀਤੀ ਗਈ ਹੈ। ਪੁਲਸ ਨੇ ਨਾਲ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ‘ਚ ਲੈ ਲਈ ਹੈ, ਜਿਸ ‘ਚ ਸਾਰੀ ਵਾਰਦਾਤ ਕੈਦ ਹੋਈ ਹੈ। ਪੁਲਸ ਵੱਲੋਂ ਫੁਟੇਜ ਦੇ ਆਧਾਰ ‘ਤੇ ਸ਼ਰਾਰਤੀ ਨੌਜਵਾਨਾਂ ਦੀ ਪਛਾਣ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

