Langah rejoins Akali Dal, vows lifelong loyalty: Balwinder Singh Bhunder.ਲੰਗਾਹ ਹੋਇਆ ਸੁੱਚਾ, ਮੁੜ ਬਣਿਆ ਅਕਾਲੀ, ਕਿਹਾ ਆਖ਼ਰੀ ਸਾਂਹ ਤੱਕ ਰਹੇਗਾ ਅਕਾਲੀ ਦਲ ਨਾਲ, ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਲੰਗਾਹ ਦੀ ਪਾਰਟੀ ਵਿੱਚ ਮੁੜ ਸ਼ਮੂਲੀਅਤ

ਸ. ਸੁੱਚਾ ਸਿੰਘ ਲੰਗਾਹ ਵੱਲੋਂ ਬੇਨਤੀ ਦੇ ਰੂਪ ਵਿੱਚ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਉਹਨਾਂ ਇਹ ਗੱਲ ਪਾਰਟੀ ਅੱਗੇ ਰੱਖੀ ਹੈ ਕਿ ਉਹਨਾਂ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਤੋਂ ਅਦਾਲਤ ਨੇ ਉਹਨਾਂ ਨੂੰ ਦੋਸ਼ ਮੁਕਤ (ਬਰੀ) ਕਰਾਰ ਦਿੱਤਾ ਹੈ। ਉਹਨਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਇਹ ਮਾਮਲਾ ਖ਼ਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵੀ ਲਿਜਾਇਆ ਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਰੀ ਕਾਰਵਾਈ ਉਪਰੰਤ ਹੁਣ ਉਹਨਾਂ ਨੂੰ ਮੁੜ ਖ਼ਾਲਸਾ ਪੰਥ ਵਿੱਚ ਸ਼ਾਮਿਲ ਕੀਤਾ ਜਾ ਚੁੱਕਾ ਹੈ। ਜਦੋਂ ਉਹਨਾਂ ਉੱਤੇ ਦੋਸ਼ ਲੱਗੇ ਸਨ ਤਾਂ ਉਹ ਪਾਰਟੀ ਦੇ ਸਮੂਹ ਅਹੁਦਿਆਂ ਤੋਂ ਤੁਰੰਤ ਮੁਸਤਫ਼ੀ ਹੋ ਗਏ ਸਨ। ਹੁਣ ਆਪਣੇ ਲਿਖ਼ਤੀ ਪੱਤਰ ਵਿੱਚ ਉਹਨਾਂ ਨੇ ਇਹ ਗੱਲ ਕਹੀ ਹੈ ਕਿ ਉਹ ਜੰਮੇ ਵੀ ਅਕਾਲੀ ਸਨ ਅਤੇ ਆਪਣੇ ਆਖਰੀ ਸਾਂਹ ਤੱਕ ਰਹਿਣਗੇ ਵੀ ਅਕਾਲੀ| ਉਹਨਾਂ ਨੇ ਪਾਰਟੀ ਦੀ ਸੇਵਾ ਦਾ ਮੌਕਾ ਮੁੜ ਲੈਣ ਲਈ ਸਨਿਮਰ ਬੇਨਤੀ ਵੀ ਕੀਤੀ ਹੈ।
ਪਾਰਟੀ ਵੱਲੋਂ ਸ. ਲੰਗਾਹ ਵੱਲੋਂ ਦਿੱਤੀ ਗਈ ਬੇਨਤੀ ਨੂੰ ਉਹਨਾਂ ਵੱਲੋਂ ਪੇਸ਼ ਕੀਤੇ ਗਏ ਤੱਥਾਂ ਦੀ ਰੌਸ਼ਨੀ ਵਿੱਚ ਵਿਚਾਰਨ ਉਪਰੰਤ ਸ. ਸੁੱਚਾ ਸਿੰਘ ਲੰਗਾਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਧਾਰਣ ਵਰਕਰ ਵਜੋਂ ਮੁੜ ਸੇਵਾ ਕਰਨ ਦਾ ਮੌਕਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਬਲਵਿੰਦਰ ਸਿੰਘ ਭੂੰਦੜ,
ਕਾਰਜਕਾਰੀ ਪ੍ਰਧਾਨ,
ਸ਼੍ਰੋਮਣੀ ਅਕਾਲੀ ਦਲ

S. Sucha Singh Langah has submitted a letter to the party in which he has stated that he has been acquitted of all charges by the court. He also mentioned that his opponents had taken the matter to the supreme authority of the Khalsa Panth, Sri Akal Takht Sahib, and after a thorough process, he has been reinstated into the Khalsa Panth. When the accusations were made against him, he had immediately resigned from all party positions. In his written letter, he affirmed that he was born an Akali and will remain an Akali until his last breath. He has also humbly requested an opportunity to serve the party again.

After reviewing the plea submitted by S. Langah in light of the facts presented, the party has decided to allow S. Sucha Singh Langah to resume his service as an ordinary worker of the Shiromani Akali Dal.

Balwinder Singh Bhunder,
Acting President,
Shiromani Akali Dal.