Horrific accident in Rajasthan; 4 dead, including 3 members of the same family
ਰਾਜਸਥਾਨ ‘ਚ ਭਿਆਨਕ ਹਾਦਸਾ; ਇਕੋਂ ਪਰਿਵਾਰ ਦੇ 3 ਜੀਆਂ ਸਣੇ 4 ਦੀ ਮੌਤ
ਜੈਪੁਰ (ਆਵਾਜ਼ਿ ਕੌਮ ਬਿਊਰੋ)- ਰਾਜਸਥਾਨ ਦੇ ਨਵਾਨ ਸ਼ਹਿਰ ਵਿੱਚ ਬੁੱਧਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇੱਕ ਜੋੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਰਿਪੋਰਟ ਦੇ ਅਨੁਸਾਰ, ਇਹ ਹਾਦਸਾ ਡਿਡਵਾਨਾ-ਕੁਚਮਨ ਜ਼ਿਲ੍ਹੇ ਦੇ ਨਵਾਨ ਵਿੱਚ ਵਾਪਰਿਆ ਹੈ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਡੰਪਰ ਟਰੱਕ ਦੀ ਇੱਕ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸ ਨਾਲ ਹਫ਼ੜਾ-ਦਫ਼ੜੀ ਮਚ ਗਈ। ਪੁਲਸ ਦੇ ਅਨੁਸਾਰ, ਇਸ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ, ਜਿਨ੍ਹਾਂ ਵਿੱਚ ਪਤੀ, ਪਤਨੀ, ਉਨ੍ਹਾਂ ਦੀ ਧੀ ਅਤੇ ਕਾਰ ਡਰਾਈਵਰ ਸ਼ਾਮਲ ਹਨ। ਹਾਦਸੇ ਤੋਂ ਬਾਅਦ ਡੰਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਕਾਰ ਵਿਚੋਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਇਸ ਸਬੰਧ ਵਿਚ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

