The ED conducted raids across four states in connection with the bomb attack on the RSS office in Ranchi
ਰਾਂਚੀ ‘ਚ RSS ਦਫ਼ਤਰ ‘ਤੇ ਹੋਏ ਬੰਬ ਹਮਲੇ ਦੇ ਸਬੰਧ ‘ਚ ED ਨੇ 4 ਰਾਜਾਂ ‘ਚ ਮਾਰੇ ਛਾਪੇ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜੂਨ ਵਿੱਚ ਰਾਂਚੀ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਦਫਤਰ ‘ਤੇ ਹੋਏ ਬੰਬ ਹਮਲੇ ਦੀ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਵੀਰਵਾਰ ਨੂੰ ਚਾਰ ਰਾਜਾਂ ਵਿੱਚ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (PMLA) ਦੇ ਤਹਿਤ ਦਿੱਲੀ, ਬਿਹਾਰ, ਝਾਰਖੰਡ ਅਤੇ ਕਰਨਾਟਕ ਦੇ ਕਈ ਅਹਾਤਿਆਂ ‘ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਜਾਂਚ ਜੂਨ ਵਿੱਚ ਝਾਰਖੰਡ ਦੀ ਰਾਜਧਾਨੀ ਵਿੱਚ ਆਰਐਸਐਸ ਦਫਤਰ ‘ਤੇ ਹੋਏ ਬੰਬ ਹਮਲੇ ਦੇ ਸਬੰਧ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੁਆਰਾ ਦਰਜ ਕੀਤੀ ਗਈ ਐਫਆਈਆਰ ਨਾਲ ਜੁੜੀ ਹੋਈ ਹੈ। ਪੁਲਸ ਦੇ ਅਨੁਸਾਰ, 17 ਜੂਨ ਨੂੰ ਆਰਐਸਐਸ ਦਫਤਰ ‘ਤੇ ਪੈਟਰੋਲ ਬੰਬ ਸੁੱਟਣ ਦੇ ਦੋਸ਼ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਘਟਨਾ ਰਾਂਚੀ ਦੇ ਨਿਵਾਰਨਪੁਰ ਇਲਾਕੇ ਵਿੱਚ ਵਾਪਰੀ। ਆਰਐਸਐਸ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਦਫ਼ਤਰ ‘ਤੇ ਪੈਟਰੋਲ ਬੰਬ ਸੁੱਟੇ ਗਏ ਸਨ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਸੀ।

