Blasts in Shillong: Four bomb attacks on government and police establishments; security tightened following panic
ਸ਼ਿਲਾਂਗ ’ਚ ਧਮਾਕੇ: ਸਰਕਾਰੀ ਤੇ ਪੁਲਸ ਅਦਾਰਿਆਂ ’ਤੇ 4 ਬੰਬ ਹਮਲੇ, ਦਹਿਸ਼ਤ ਤੋਂ ਬਾਅਦ ਸੁਰੱਖਿਆ ਸਖ਼ਤ
ਸ਼ਿਲਾਂਗ (ਆਵਾਜ਼ਿ ਕੌਮ ਬਿਊਰੋ)-ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ’ਚ ਸਰਕਾਰੀ ਅਤੇ ਪੁਲਸ ਅਦਾਰਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਕ ਤੋਂ ਬਾਅਦ ਇਕ 4 ਬੰਬ ਹਮਲਿਆਂ ਨਾਲ ਹਫੜਾ-ਦਫੜੀ ਮਚ ਗਿਆ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪ੍ਰਸ਼ਾਸਨ ਨੇ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਹੈ। ਹਾਲਾਂਕਿ, ਅਧਿਕਾਰੀ ਅਜੇ ਤੱਕ ਇਨ੍ਹਾਂ ਹਮਲਿਆਂ ਦੇ ਪਿੱਛੇ ਸ਼ਾਮਲ ਸ਼ਰਾਰਤੀ ਅਨਸਰਾਂ ਅਤੇ ਉਨ੍ਹਾਂ ਦੇ ਮਕਸਦਾਂ ਬਾਰੇ ਕੁਝ ਪਤਾ ਨਹੀਂ ਲਗਾ ਸਕੇ ਹਨ। ਇਨ੍ਹਾਂ ’ਚੋਂ ਕਿਸੇ ਵੀ ਹਮਲੇ ’ਚ ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਸੀਂ ਸਾਰੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਹਾਂ। ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਪੁਲਸ ਹਮਲਾਵਰਾਂ ਦੀ ਪਛਾਣ ਕਰਨ ਅਤੇ ਹਮਲਿਆਂ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਉਣ ਲਈ ਸੀ. ਸੀ. ਟੀ. ਵੀ. ਫੁਟੇਜ ਅਤੇ ਉਪਲਬਧ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ।

