Massive fire breaks out in a moving double-decker bus in Greater Noida; 9 passengers dead
ਗ੍ਰੇਟਰ ਨੋਇਡਾ ‘ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ
ਗ੍ਰੇਟਰ ਨੋਇਡਾ (ਆਵਾਜ਼ਿ ਕੌਮ ਬਿਊਰੋ)- ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ‘ਚ ਯਮੁਨਾ ਐਕਸਪ੍ਰੈਸਵੇਅ ‘ਤੇ ਇਕ ਡਬਲ ਡੈਕਰ ਬੱਸ ਨੂੰ ਭਿਆਨਕ ਅੱਗ ਲੱਗਣ ਕਾਰਨ ਇਕ ਔਰਤ ਸਮੇਤ 9 ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ। ਇਸ ਦੌਰਾਨ ਕਈ ਯਾਤਰੀ ਗੰਭੀਰ ਰੂਪ ਵਿਚ ਝੁਲਸ ਗਏ। ਇਸ ਘਟਨਾ ਦੀ ਸੂਚਨਾ ਵੀਰਵਾਰ ਨੂੰ ਅਧਿਕਾਰੀਆਂ ਨੇ ਦਿੱਤੀ। ਮਾਮਲੇ ਦੀ ਜਾਂਚ ਦੌਰਾਨ ਅਧਿਕਾਰੀਆਂ ਅਨੁਸਾਰ ਇਹ ਘਟਨਾ ਜੇਵਰ ਪੁਲਸ ਸਟੇਸ਼ਨ ਖੇਤਰ ਵਿੱਚ ਵਾਪਰੀ ਹੈ, ਜਿਸ ਕਾਰਨ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ। ਇਸ ਘਟਨਾ ਦੌਰਾਨ ਬੱਸ ਵਿਚ ਬਹੁਤ ਸਾਰੇ ਯਾਤਰੀ ਸਵਾਰ ਸਨ, ਜਿਨ੍ਹਾਂ ਨੇ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲ ਮਾਰੀ। ਦੱਸਿਆ ਜਾ ਰਿਹਾ ਹੈ ਕਿ ਅੱਗ ਦਾ ਗੋਲਾ ਬਣੀ ਬੱਸ ਸੈਲਾਨੀਆਂ ਨੂੰ ਮਥੁਰਾ-ਵ੍ਰਿੰਦਾਵਨ ਲੈ ਕੇ ਜਾ ਰਹੀ ਸੀ ਪਰ ਜੇਵਰ ਪਹੁੰਚਦੇ ਹੀ ਇਸ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਡਰਾਈਵਰ ਨੇ ਐਕਸਪ੍ਰੈਸਵੇਅ ‘ਤੇ ਬੱਸ ਰੋਕ ਦਿੱਤੀ। ਖੁਸ਼ਕਿਸਮਤੀ ਨਾਲ, ਕਈ ਯਾਤਰੀਆਂ ਨੇ ਸਮੇਂ ਸਿਰ ਬੱਸ ਤੋਂ ਛਾਲ ਮਾਰ ਕੇ ਆਪਣੀਆਂ ਜਾਨਾਂ ਬਚਾਈਆਂ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗ੍ਰੇਟਰ ਨੋਇਡਾ ਵਿੱਚ ਰਾਤ ਦੇ ਸਮੇਂ ਵਾਪਰੇ ਬੱਸ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦੇ ਢੁਕਵੇਂ ਇਲਾਜ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਹ ਜਾਣਕਾਰੀ ਸੀਐਮਓ ਦੁਆਰਾ ਪ੍ਰਦਾਨ ਕੀਤੀ ਗਈ।

