Punjab-Haryana High Court receives bomb threat; entry of lawyers and staff restricted
ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਕੀਲਾਂ ਤੇ ਸਟਾਫ ਦੇ ਦਾਖਲੇ ‘ਤੇ ਲਾਈ ਰੋਕ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਸੈਕਟਰ-1 ਸਥਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਸਵੇਰੇ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਧਮਕੀ ਭਰੀ ਈ-ਮੇਲ ਹਾਈਕੋਰਟ ਦੇ ਰਜਿਸਟਰਾਰ ਦੀ ਅਧਿਕਾਰਤ ਮੇਲ ਆਈ.ਡੀ. ‘ਤੇ ਭੇਜੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਹਾਈਕੋਰਟ ‘ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਾਵਧਾਨੀ ਵਜੋਂ ਵਕੀਲਾਂ ਅਤੇ ਸਟਾਫ ਦੇ ਦਾਖਲੇ ‘ਤੇ ਅਸਥਾਈ ਰੋਕ ਲਗਾ ਦਿੱਤੀ ਗਈ ਹੈ। ਮੌਕੇ ‘ਤੇ ਬੰਬ ਨਿਰੋਧਕ ਦਸਤਾ ਅਤੇ ਡਾਗ ਸਕੁਐਡ ਵੱਲੋਂ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਹਾਈਕੋਰਟ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਫਿਲਹਾਲ ਕਿਸੇ ਵੀ ਅਧਿਕਾਰੀ ਵੱਲੋਂ ਇਸ ਸਬੰਧੀ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।

