6-year-old child tests positive for swine flu; total number of patients reaches 29
6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ 29 ’ਤੇ ਪੁੱਜੀ
ਜਲੰਧਰ (ਆਵਾਜ਼ਿ ਕੌਮ ਬਿਊਰੋ)-6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 29 ’ਤੇ ਪਹੁੰਚ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਨੂੰ ਸ਼ਨੀਵਾਰ ਜਿਸ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਹੈ, ਉਹ ਏਕਤਾ ਨਗਰ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਮਰੀਜ਼ਾਂ ਵਿਚੋਂ ਇਕ ਮਰੀਜ਼ ਦਯਾਨੰਦ ਮੈਡੀਕਲ ਕਾਲਜ ਐਂਡ ਹਸਪਤਾਲ ਲੁਧਿਆਣਾ ਵਿਚ ਇਲਾਜ ਅਧੀਨ ਹੈ।

