Horrific accident on the bypass! Vehicles mangled; one person died on the spot
ਬਾਈਪਾਸ ‘ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ ‘ਤੇ ਹੀ ਤੋੜਿਆ ਦਮ
ਗੁਰਦਾਸਪੁਰ (ਆਵਾਜ਼ਿ ਕੌਮ ਬਿਊਰੋ)-ਗੁਰਦਾਸਪੁਰ ਤੋਂ ਹਰਦੋਛੰਨੀਆ ਰੋਡ ‘ਤੇ ਬਾਈਪਾਸ ਨੇੜੇ ਜਲਵਾ ਹਵੇਲੀ ਕੋਲ ਐਤਵਾਰ ਨੂੰ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਹਰਦੋਛੰਨੀ ਬਾਈਪਾਸ ’ਤੇ ਜਲਵਾ ਹਵੇਲੀ ਦੇ ਨੇੜੇ ਦੋ ਕਾਰਾਂ ਦੀ ਆਪਸ ਵਿਚ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਹਾਦਸੇ ਵਿਚ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਜ਼ਖਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਟੱਕਰ ਤੋਂ ਬਾਅਦ ਮਾਰੂਤੀ ਐਸ-ਪ੍ਰੈਸੋ ਕਾਰ ਸੜਕ ਤੋਂ ਕਰੀਬ 100 ਫੁੱਟ ਦੀ ਦੂਰੀ ’ਤੇ ਜਾ ਪਹੁੰਚੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਲੋਕਾਂ ਨੇ ਰਾਹਤ ਕਾਰਜ ਸ਼ੁਰੂ ਕਰਦਿਆਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿਚ ਮਦਦ ਕੀਤੀ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਸ ਵੀ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਹਾਦਸਾ ਕਿਨ੍ਹਾਂ ਹਾਲਾਤਾਂ ਵਿਚ ਵਾਪਰਿਆ, ਇਸ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਾਊ ਵਾਸੀ ਨਵੀਂ ਕਠਿਆਲੀ ਵਜੋਂ ਹੋਈ ਹੈ।

