Protests and anti-India slogans raised during Sergio Gore’s visit to Amritsar
ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਅਮਰੀਕੀ ਰਾਜਦੂਤ ਸਰਜੀਓ ਗੋਰ ਬੀਤੇ ਦਿਨ ਯਾਨੀ 28 ਸਤੰਬਰ 2026 ਨੂੰ ਅੰਮ੍ਰਿਤਸਰ ਦੌਰੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਂ ਨਤਮਸਤਕ ਹੋਏ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ‘ਤੇ ਸਰਜੀਓ ਗੋਰ ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਆਉਣ ‘ਤੇ ਇਕੱਠੇ ਹੋਏ ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ। ਸੂਤਰਾਂ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪ੍ਰਦਰਸ਼ਨਕਾਰੀਆਂ ਵੱਲੋਂ “ਖਾਲਿਸਤਾਨ ਜ਼ਿੰਦਾਬਾਦ” ਅਤੇ “God Bless America” ਦੇ ਨਾਅਰੇ ਲਗਾਏ ਗਏ। ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਅਮਰੀਕੀ ਰਾਜਦੂਤ ਦੇ ਇਸ ਹਾਈ-ਪ੍ਰੋਫਾਈਲ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਕਰੀਬ 150 ਤੋਂ ਵੱਧ ਸੁਰੱਖਿਆ ਕਰਮਚਾਰੀ ਸਿਵਲ ਅਤੇ ਵਰਦੀ ਵਿੱਚ ਤਾਇਨਾਤ ਕੀਤੇ ਗਏ ਸਨ ਤਾਂ ਜੋ ਸਥਿਤੀ ਨੂੰ ਕਾਬੂ ਵਿਚ ਕੀਤਾ ਜਾ ਸਕੇ।

