Major accident in Jammu and Kashmir: Speeding vehicle falls into river; 5 dead
ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ ਤੇਜ਼ ਰਫ਼ਤਾਰ ਵਾਹਨ, 5 ਲੋਕਾਂ ਦੀ ਮੌਤ
ਸ਼੍ਰੀਨਗਰ (ਆਵਾਜ਼ਿ ਕੌਮ ਬਿਊਰੋ)-ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਸੋਮਵਾਰ ਨੂੰ ਇਕ ਵਾਹਨ ਦੇ ਕਿਸ਼ਨਗੰਗਾ ਨਦੀ ’ਚ ਡਿੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਦੀ ਸੂਚਨਾ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਅਨੁਸਾਰ ਇਹ ਹਾਦਸਾ ਤੀਤਵਾਲ ਖੇਤਰ ’ਚ ਸੀਮਾਰੀ ਸੜਕ ’ਤੇ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਤੁਰੰਤ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਇਲਾਜ ਲਈ ਪਹੁੰਚਾਇਆ ਗਿਆ ਹੈ। ਇਸ ਹਾਦਸੇ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨ੍ਹਾ ਨੇ ਇਸ ਹਾਦਸੇ ’ਤੇ ਦੁੱਖ ਪ੍ਰਗਟਾਇਆ ਹੈ। ਸਿਨ੍ਹਾ ਨੇ ਇਸ ਸਬੰਧ ਵਿਟ ‘ਐਕਸ’ ’ਤੇ ਪੋਸਟ ਕੀਤਾ, “ਕੁਪਵਾੜਾ ’ਚ ਮੰਦਭਾਗੇ ਸੜਕ ਹਾਦਸੇ ’ਚ ਲੋਕਾਂ ਦੀ ਜਾਨ ਜਾਣ ਨਾਲ ਮੈਨੂੰ ਡੂੰਘਾ ਦੁੱਖ ਹੋਇਆ ਹੈ। ਮੈਂ ਜ਼ਿਲਾ ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਬਿਹਤਰ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।

