Threat to blow up prominent schools in Jalandhar; security stepped up
ਜਲੰਧਰ ਦੇ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ, ਵਧਾਈ ਗਈ ਸੁਰੱਖਿਆ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਸ਼ਹਿਰ ‘ਚ ਅੱਜ ਪਰਾਗਪੁਰ ਨੇੜੇ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੱਡੀ ਰੈਲੀ ਹੋਣ ਜਾ ਰਹੀ ਹੈ ਪਰ ਇਸ ਤੋਂ ਪਹਿਲਾਂ ਹੀ ਸ਼ਹਿਰ ਦੇ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸ਼ਹਿਰ ਦੇ ਸਕੂਲਾਂ ਨੂੰ ਬੁੱਧਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਨੂੰ ਲੈ ਕੇ ਈ-ਮੇਲ ਜਲੰਧਰ ਸਥਿਤ ਕੈਂਬ੍ਰਿਜ ਸਕੂਲ ਦੇ ਆਫੀਸ਼ੀਅਲ ਮੇਲ ਐਡਰੈੱਸ ‘ਤੇ ਪਹੁੰਚੀ ਹੈ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਦੱਸਣਯੋਗ ਹੈ ਕਿ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਸਥਾਨਕ ਪੁਲਸ ਦੇ ਨਾਲ-ਨਾਲ ਇੰਟੈਲੀਜੈਂਸ ਸੋਰਸ ਵੀ ਪੂਰੀ ਤਰ੍ਹਾਂ ਐਕਟਿਵ ਹਨ। ਇਸ ਧਮਕੀ ਨੂੰ ਲੈ ਕੇ ਸਾਰੇ ਖ਼ੁਫ਼ੀਆ ਤੰਤਰ ਅਲਰਟ ‘ਤੇ ਕਰ ਦਿੱਤੇ ਗਏ ਹਨ। ਧਮਕੀ ਭਰੀ ਈ-ਮੇਲ ‘ਚ ਲਿਖਿਆ ਗਿਆ ਹੈ ਕਿ ਸਾਰੇ ਆਪਣੇ ਬੱਚਿਆਂ ਨੂੰ ਬਚਾਉਣ ਅਤੇ ਸਕੂਲਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਉੱਥੇ ਹੀ ਸ਼ਹਿਰ ਦੇ ਪ੍ਰਸਿੱਧ ਦੇਵੀ ਤਲਾਬ ਮੰਦਰ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਜਿੱਥੇ ਅਮਿਤ ਸ਼ਾਹ ਵਲੋਂ ਖ਼ੁਦ ਨਤਮਸਤਕ ਹੋਣ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਫਿਲਹਾਲ ਇਸ ਧਮਕੀ ਤੋਂ ਬਾਅਦ ਪੂਰੇ ਸ਼ਹਿਰ ‘ਚ ਸੁਰੱਖਿਆ ਵਿਵਸਥਾ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ।

