Security forces search suspicious houses and forest areas in Poonch-Rajouri against terrorism
ਅੱਤਵਾਦ ਵਿਰੁੱਧ ਪੁੰਛ-ਰਾਜੌਰੀ ’ਚ ਸੁਰੱਖਿਆ ਫੋਰਸਾਂ ਵਲੋਂ ਸ਼ੱਕੀ ਘਰਾਂ ਤੇ ਜੰਗਲ ਨਾਲ ਲੱਗਦੇ ਇਲਾਕਿਆਂ ਦੀ ਤਲਾਸ਼ੀ
ਰਾਜੌਰੀ (ਆਵਾਜ਼ਿ ਕੌਮ ਬਿਊਰੋ)-ਪੁੰਛ ਅਤੇ ਰਾਜੌਰੀ ਜ਼ਿਲਿਆਂ ਵਿਚ ਅੱਤਵਾਦ ਵਿਰੁੱਧ ਸੁਰੱਖਿਆ ਫੋਰਸਾਂ ਨੇ ਅੱਜ ਵੱਡੀ ਮੁਹਿੰਮ ਸ਼ੁਰੂ ਕੀਤੀ। ਦੋਵਾਂ ਜ਼ਿਲ੍ਹਿਆਂ ਦੇ ਵੱਖ-ਵੱਖ ਇਲਾਕਿਆਂ ਵਿਚ ਇਕ ਦਰਜਨ ਤੋਂ ਵੱਧ ਟਿਕਾਣਿਆਂ ’ਤੇ ਇੱਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੂਤਰਾਂ ਮੁਤਾਬਕ ਸੁਰੱਖਿਆ ਏਜੰਸੀਆਂ ਨੂੰ ਅੱਤਵਾਦੀਆਂ ਅਤੇ ਉਨ੍ਹਾਂ ਦੇ ਮਦਦਗਾਰਾਂ ਨਾਲ ਜੁੜੇ ਇਨਪੁਟ ਮਿਲਣ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਕੀਤੀ ਗਈ। ਮੁਹਿੰਮ ਦੌਰਾਨ ਸੁਰੱਖਿਆ ਫੋਰਸ ਸ਼ੱਕੀ ਘਰਾਂ, ਟਿਕਾਣਿਆਂ ਅਤੇ ਜੰਗਲ ਨਾਲ ਲੱਗਦੇ ਇਲਾਕਿਆਂ ਦੀ ਤਲਾਸ਼ੀ ਲੈ ਰਹੇ ਹਨ। ਹਰ ਸ਼ੱਕੀ ਗਤੀਵਿਧੀ ਅਤੇ ਸੰਭਾਵੀ ਟਿਕਾਣੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁੰਛ ਤੇ ਰਾਜੌਰੀ ਦਾ ਇਲਾਕਾ ਸੁਰੱਖਿਆ ਦੇ ਲਿਹਾਜ਼ ਨਾਲ ਬੇਹੱਦ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਸੰਘਣੇ ਜੰਗਲ ਅਤੇ ਪਹਾੜੀ ਭੂਗੋਲ ਦਾ ਫਾਇਦਾ ਚੁੱਕ ਕੇ ਅੱਤਵਾਦੀ ਸੰਗਠਨ ਲੰਬੇ ਸਮੇਂ ਤੋਂ ਇੱਥੇ ਆਪਣੀਆਂ ਗਤੀਵਿਧੀਆਂ ਚਲਾਉਣ ਦੀ ਕੋਸ਼ਿਸ਼ ਕਰਦੇ ਰਹੇ ਹਨ। ਇਸੇ ਨੂੰ ਦੇਖਦੇ ਹੋਏ ਸੁਰੱਖਿਆ ਫੋਰਸਾਂ ਨੇ ਮੁਹਿੰਮ ਦਾ ਘੇਰਾ ਵਧਾ ਦਿੱਤਾ ਹੈ। ਤਲਾਸ਼ੀ ਮੁਹਿੰਮ ਵਿਚ ਫੌਜ, ਜੰਮੂ-ਕਸ਼ਮੀਰ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਜਵਾਨ ਸ਼ਾਮਲ ਹਨ।

