Asaram gets a setback from the High Court: He sought interim bail to meet his ailing wife, the court flatly refused
ਆਸਾਰਾਮ ਨੂੰ ਹਾਈ ਕੋਰਟ ਤੋਂ ਝਟਕਾ: ਬਿਮਾਰ ਪਤਨੀ ਨੂੰ ਮਿਲਣ ਲਈ ਮੰਗੀ ਸੀ ਅੰਤਰਿਮ ਜ਼ਮਾਨਤ, ਕੋਰਟ ਵੱਲੋਂ ਕੋਰੀ ਨਾਂਹ
ਅਹਿਮਦਾਬਾਦ (ਆਵਾਜ਼ਿ ਕੌਮ ਬਿਊਰੋ)-ਗੁਜਰਾਤ ਹਾਈ ਕੋਰਟ ਨੇ ਆਸਾਰਾਮ ਨੂੰ ਅਹਿਮਦਾਬਾਦ ਦੇ ਇਕ ਹਸਪਤਾਲ ਵਿਚ ਇਲਾਜ ਕਰਵਾ ਰਹੀ ਆਪਣੀ ਪਤਨੀ ਨੂੰ ਮਿਲਣ ਲਈ ਮੰਗੀ ਗਈ 20 ਦਿਨਾਂ ਦੀ ਅੰਤਰਿਮ ਜ਼ਮਾਨਤ ਦੇਣ ਤੋਂ ਬੁੱਧਵਾਰ ਨੂੰ ਇਨਕਾਰ ਕਰ ਦਿੱਤਾ। ਆਸਾਰਾਮ ਇਸ ਸਮੇਂ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਹੈ। ਜਸਟਿਸ ਗੀਤਾ ਗੋਪੀ ਅਤੇ ਜਸਟਿਸ ਐੱਲ. ਐੱਸ. ਪੀਰਜ਼ਾਦਾ ਦੀ ਬੈਂਚ ਨੇ ਆਪਣੇ ਹੁਕਮ ਵਿਚ ਕਿਹਾ ਕਿ ਪਟੀਸ਼ਨਰ ਵੀਡੀਓ-ਕਾਨਫ਼ਰੰਸ ਰਾਹੀਂ ਆਪਣੀ ਪਤਨੀ ਨਾਲ ਗੱਲਬਾਤ ਦੀ ਇਜਾਜ਼ਤ ਲਈ ਜੇਲ ਸੁਪਰਡੈਂਟ ਨੂੰ ਅਪੀਲ ਕਰ ਸਕਦਾ ਹੈ। ਗਾਂਧੀਨਗਰ ਦੀ ਇਕ ਅਦਾਲਤ ਨੇ ਆਸਾਰਾਮ ਨੂੰ 2013 ਦੇ ਜਬਰ-ਜ਼ਨਾਹ ਦੇ ਇਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਦੋਸ਼ਸਿੱਧੀ ਖ਼ਿਲਾਫ ਉਸ ਦੀ ਅਪੀਲ ’ਤੇ ਹਾਲ ਹੀ ਵਿਚ ਹਾਈ ਕੋਰਟ ਵਿਚ ਸੁਣਵਾਈ ਹੋ ਰਹੀ ਹੈ। ਉਹ 2013 ਵਿਚ ਰਾਜਸਥਾਨ ਦੇ ਜੋਧਪੁਰ ਸਥਿਤ ਆਪਣੇ ਆਸ਼ਰਮ ਵਿਚ ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਦੇ ਇਕ ਹੋਰ ਮਾਮਲੇ ਵਿਚ ਵੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

