Major relief for Amritpal Singh, currently lodged in Dibrugarh Jail! Court delivers a significant verdict
ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਅੰਮ੍ਰਿਤਸਰ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬੀਮਾਰ ਦਾਦੀ ਨਾਲ 10 ਮਿੰਟ ਲਈ ਵੀਡੀਓਕਾਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਦੇ ਵਕੀਲਾਂ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਐਡੀਸ਼ਨਲ ਸੈਸ਼ਨ ਜੱਜ ਬਰਿੰਦਰ ਸਿੰਘ ਨੇ ਫ਼ੈਸਲਾ ਸੁਣਾਇਆ। ਅਦਾਲਤ ਦੇ ਹੁਕਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਅੱਜ ਤੋਂ ਅਗਲੇ 5 ਦਿਨਾਂ ਦੇ ਅੰਦਰ ਇਕ ਵਾਰ ਆਪਣੀ ਬੀਮਾਰ ਦਾਦੀ ਨਾਲ ਵੀਡੀਓ ਕਾਲ ‘ਤੇ ਗੱਲਬਾਤ ਕਰ ਸਕਣਗੇ। ਇਸ ਦੌਰਾਨ ਉਨ੍ਹਾਂ ਨੂੰ ਵੱਧ ਤੋਂ ਵੱਧ 10 ਮਿੰਟ ਤੱਕ ਦਾਦੀ ਦਾ ਹਾਲਚਾਲ ਪੁੱਛਣ ਦੀ ਇਜਾਜ਼ਤ ਹੋਵੇਗੀ। ਅੰਮ੍ਰਿਤਪਾਲ ਸਿੰਘ ਫਿਲਹਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ।

