CBI issues summons to Chief Minister Mann’s OSD Rajbir Ghumman
CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਸੀ. ਬੀ. ਆਈ. ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਨੂੰ ਸੰਮਨ ਜਾਰੀ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਦੇ ਸੈਕਟਰ-30 ਸਥਿਤ ਸੀ. ਬੀ. ਆਈ. ਦਫ਼ਤਰ ਵਿਖੇ ਪੇਸ਼ ਹੋਣ ਲਈ ਉਨ੍ਹਾਂ ਨੂੰ ਸੰਮਨ ਜਾਰੀ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਣੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਸੀ. ਬੀ. ਆਈ. ਨੇ ਰਾਜਬੀਰ ਸਿੰਘ ਘੁੰਮਣ ਸਮੇਤ ਅੱਧੀ ਦਰਜਨ ਲੋਕਾਂ ‘ਤੇ ਕੇਸ ਦਰਜ ਕੀਤਾ ਸੀ। ਸੀ. ਬੀ. ਆਈ. ਦੀਆਂ ਟੀਮਾਂ ਨੇ ਚੰਡੀਗੜ੍ਹੇ ਦੇ ਨਾਲ ਪੰਜਾਬ ‘ਚ ਕਰੀਬ 8 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਛਾਪਿਆਂ ਦੌਰਾਨ ਸੀ. ਬੀ. ਆਈ. ਨੇ ਲੈਪਟਾਪ, ਮੋਬਾਇਲ ਫੋਨ ਅਤੇ ਹੋਰ ਦਸਤਾਵੇਜ਼ ਵੀ ਜਬ਼ਤ ਕੀਤੇ ਸਨ।

