New President Pargat Singh will pay obeisance at Sri Darbar Sahib tomorrow
ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
ਚੰਡੀਗੜ੍ਹ/ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ 8 ਅਕਤੂਬਰ ਮਤਲਬ ਕਿ ਭਲਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਲੀ ਧਾਰਮਿਕ ਯਾਤਰਾ ਹੋਵੇਗੀ। ਇਸ ਮੌਕੇ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ’ਤੇ ਮੱਥਾ ਟੇਕ ਕੇ ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨਗੇ। ਪਰਗਟ ਸਿੰਘ ਦੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤੇ ਜਾਣ ਦੀ ਸੰਭਾਵਨਾ ਹੈ। ਨਰਾਤਿਆਂ ਦੇ ਪਹਿਲੇ ਦਿਨ 11 ਅਕਤੂਬਰ ਨੂੰ ਪਰਗਟ ਸਿੰਘ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਅਹੁਦਾ ਸੰਭਾਲਣਗੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੂੰ ਇਕਜੁੱਟ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

