Major attack in Imphal: RAF Head Constable injured in grenade blast
ਇੰਫਾਲ ‘ਚ ਵੱਡਾ ਹਮਲਾ : ਗ੍ਰੇਨੇਡ ਧਮਾਕੇ ‘ਚ RAF ਦਾ ਹੈੱਡ ਕਾਂਸਟੇਬਲ ਜ਼ਖਮੀ
ਇੰਫਾਲ (ਆਵਾਜ਼ਿ ਕੌਮ ਬਿਊਰੋ)- ਇੰਫਾਲ ‘ਚ ਕੇਂਦਰੀ ਹਥਿਆਰਬੰਦ ਪੁਲਸ ਬਲ (CAPF) ਦੀ ਚੌਕੀ ‘ਤੇ ਇਕ ਅਣਪਛਾਤੇ ਵਿਅਕਤੀ ਵੱਲੋਂ ਗ੍ਰਨੇਡ ਸੁੱਟਣ ਨਾਲ ਰੈਪਿਡ ਐਕਸ਼ਨ ਫੋਰਸ (RAF) ਦਾ ਇਕ ਹੈੱਡ ਕਾਂਸਟੇਬਲ ਥੋੜ੍ਹਾ ਜ਼ਖਮੀ ਹੋ ਗਿਆ, ਜਿਸ ਦੀ ਜਾਣਕਾਰੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦਿੱਤੀ। ਇਹ ਘਟਨਾ ਵੀਰਵਾਰ ਰਾਤ 10 ਵਜੇ ਦੇ ਕਰੀਬ ਵਾਪਰੀ। ਇੰਫਾਲ ਪੂਰਬੀ ਜ਼ਿਲੇ ਦੇ ਪੋਰੋਮਪਤ ਪੁਲਸ ਸਟੇਸ਼ਨ ਖੇਤਰ ਦੇ ਨਿਊ ਲਾਂਬੂਲੇਨ ਵਿਖੇ RAF ਚੌਕੀ ਦੇ ਪ੍ਰਵੇਸ਼ ਦੁਆਰ ‘ਤੇ ਹੋਏ ਧਮਾਕੇ ‘ਚ ਉੱਤਰ ਪ੍ਰਦੇਸ਼ ਦੇ ਨਿਵਾਸੀ ਹੈੱਡ ਕਾਂਸਟੇਬਲ ਧਨੰਜੈ ਰਾਏ ਨੂੰ ਥੋੜ੍ਹਾ ਜਿਹਾ ਸੱਟਾਂ ਲੱਗੀਆਂ। ਉਸਨੂੰ ਇਲਾਜ ਲਈ ਜਵਾਹਰ ਲਾਲ ਨਹਿਰੂ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸਨੂੰ ਬਾਅਦ ‘ਚ ਛੁੱਟੀ ਦੇ ਦਿੱਤੀ ਗਈ। ਇਸ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਪੁਲਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ, ਪਰ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

