Another accused arrested from Bengal in terror conspiracy case
ਅੱਤਵਾਦੀ ਸਾਜ਼ਿਸ਼ ਮਾਮਲੇ ’ਚ ਬੰਗਾਲ ਤੋਂ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜਮਾਤੁਲ ਮੁਜਾਹਿਦੀਨ ਬੰਗਲਾਦੇਸ਼ (ਜੇ. ਐੱਮ. ਬੀ.) ਨਾਲ ਜੁੜੇ ਇਕ ਸੰਗਠਨ ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਦੇ ਸਬੰਧ ’ਚ ਪੱਛਮੀ ਬੰਗਾਲ ਤੋਂ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਨ. ਆਈ. ਏ.ਦੇ ਇਕ ਬਿਆਨ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਮੋਬਾਈਲ ਫੋਨ ਤੇ ਮੈਮਰੀ ਕਾਰਡ ਸਮੇਤ ਕਈ ਡਿਜੀਟਲ ਡਿਵਾਈਸ ਜ਼ਬਤ ਕੀਤੇ ਗਏ ਹਨ। ਏਜੰਸੀ ਨੇ ਮੁਲਜ਼ਮਾਂ ਬਾਰੇ ਵੇਰਵੇ ਸਾਂਝੇ ਨਹੀਂ ਕੀਤੇ। ਅਾਸਾਮ, ਪੱਛਮੀ ਬੰਗਾਲ ਤੇ ਕੇਰਲ ’ਚ 16 ਥਾਵਾਂ ’ਤੇ ਤਲਾਸ਼ੀ ਲੈਣ ਤੋਂ ਬਾਅਦ 29 ਸਤੰਬਰ ਨੂੰ ਇਸ ਮਾਮਲੇ ’ਚ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ’ਚ ਮੁਲਜ਼ਮਾਂ ਦੀ ਪਾਬੰਦੀਸ਼ੁਦਾ ਜੇ. ਐੱਮ. ਬੀ. ਨਾਲ ਜੁੜੀ ਇਕ ਸੰਸਥਾ ਇਮਾਮ ਮਹਿਮੂਦੁਰ ਕਾਫਿਲਾ ਵੱਲੋਂ ਰਚੀ ਗਈ ਸਾਜ਼ਿਸ਼ ’ਚ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਇਸ ਸਾਜ਼ਿਸ਼ ਦਾ ਮੰਤਵ ਪਾਬੰਦੀਸ਼ੁਦਾ ਸੰਗਠਨ ਦੀ ਕੱਟੜਪੰਥੀ ਵਿਚਾਰਧਾਰਾ ਨੂੰ ਫੈਲਾਉਣਾ ਤੇ ਪੱਛਮੀ ਬੰਗਾਲ ਅਤੇ ਭਾਰਤ ਦੇ ਉੱਤਰ-ਪੂਰਬੀ ਸੂਬਿਆਂ ’ਚ ਆਪਣੇ ਅੱਤਵਾਦੀ ਨੈੱਟਵਰਕ ਦਾ ਪਸਾਰ ਕਰਨਾ ਸੀ।

