BJP ਲੀਡਰ ਦਾ SGPC ਨੂੰ ਲੈ ਕੇ ਵਿਵਾਦਤ ਬਿਆਨ, ਸ਼੍ਰੋਮਣੀ ਅਕਾਲੀ ਦਲ ਨੇ ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ

ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਬੁਲਾਰੇ ਆਰ.ਪੀ. ਸਿੰਘ ਦੇ ਬਿਆਨ ਨੇ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਐਸਜੀਪੀਸੀ ਨੂੰ ‘ਸ਼੍ਰੋਮਣੀ ਕ੍ਰਿਸ਼ਚਨ ਕਮੇਟੀ’ ਕਹਿਣ ਵਾਲੇ ਉਕਤ ਭਾਜਪਾ ਆਗੂ ਦੀ ਤੁਰੰਤ ਗ੍ਰਿਫ਼ਤਾਰ ਹੋਣੀ ਚਾਹੀਦੀ ਹੈ। ਇਹ ਮੰਗ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਹੈ।
ਭਾਜਪਾ ਲੀਡਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ‘ਸ਼੍ਰੋਮਣੀ ਕ੍ਰਿਸ਼ਚਨ ਕਮੇਟੀ’ ਦਾ ਵਿਵਾਦਤ ਭਰਿਆ ਬਿਆਨ ਇੱਕ ਨਿੱਜੀ ਟੀਵੀ ਚੈਨਲ ‘ਤੇ ਦਿੱਤਾ ਗਿਆ, ਜਿਸ ਤੋਂ ਬਾਅਦ ਸਿੱਖ ਹਲਕਿਆਂ ‘ਚ ਭਾਜਪਾ ਆਗੂ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਭਾਜਪਾ ਆਗੂ ਆਰ.ਪੀ. ਸਿੰਘ ਨੇ ਬਿਆਨ ਵਿੱਚ ਕਿਹਾ ਸੀ ਕਿ ਅਗਲੇ ਪੰਜ ਸਾਲਾਂ ਤੱਕ ਗੁਰਦੁਆਰਾ ਕਮੇਟੀ ਬਚੇਗੀ ਨਹੀ ਤੇ ਇਸ ਦਾ ਨਾਂਅ ਸ਼੍ਰੋਮਣੀ ਕ੍ਰਿਸ਼ਚਨ ਕਮੇਟੀ ਹੋ ਜਾਵੇਗੀ।
ਬਿਆਨ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਖਤ ਪ੍ਰਤੀਕਰਮ ਦਿੱਤਾ ਹੈ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਭਾਈਚਾਰੇ ਤੋਂ ਮਾਫ਼ੀ ਮੰਗਣ ਅਤੇ ਆਗੂ ਖਿਲਾਫ਼ ਸਖਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।
ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੇ ਕੌਮੀ ਆਗੂ ਅਤੇ ਬੁਲਾਰੇ ਆਰਪੀ ਸਿੰਘ ਵੱਲੋਂ ਐਸਜੀਪੀਸੀ ਨੂੰ ਸ਼੍ਰੋਮਣੀ ਕ੍ਰਿਸ਼ਚਨ ਕਮੇਟੀ ਕਹਿਣ ਦੀ ਟਿੱਪਣੀ ਦੀ ਸ਼੍ਰੋਮਣੀ ਅਕਾਲੀ ਦਲ ਸਖ਼ਤ ਨਿਖੇਧੀ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੇ ਬਿਆਨ ਦਾ ਉਦੇਸ਼ ਸਿੱਖ ਗੁਰਧਾਮਾਂ ਦੇ ਪ੍ਰਬੰਧ ਲਈ ਸਿਖਰਲੀ ਸੰਸਥਾ ਨੂੰ ਬਦਨਾਮ ਕਰਨਾ ਹੈ ਜੋ ਮਹਾਨ ਕੁਰਬਾਨੀਆਂ ਅਤੇ ਬ੍ਰਿਟਿਸ਼ ਸਰਕਾਰ ਵਿਰੁੱਧ ਲੰਬੇ ਅੰਦੋਲਨ ਤੋਂ ਬਾਅਦ ਹੋਂਦ ਵਿਚ ਆਇਆ ਸੀ।
ਡਾ. ਚੀਮਾ ਨੇ ਕਿਹਾ ਕਿ ਬੀਜੇਪੀ ਲੀਡਰ ਦੇ ਬਿਆਨ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਅਕਾਲੀ ਦਲ ਨੇ ਆਰ.ਪੀ. ਸਿੰਘ ਵਿਰੁੱਧ ਕਾਨੂੰਨ ਅਨੁਸਾਰ ਕੇਸ ਦਰਜ ਕਰਕੇ ਉਸ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਭਾਜਪਾ ਦੇ ਕੌਮੀ ਪ੍ਰਧਾਨ ਨੂੰ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਅਤੇ ਉਨ੍ਹਾਂ ਦੇ ਆਗੂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਹੈ।
Senior BJP leader and national spokesperson R.P. Singh’s recent remarks have deeply hurt Sikh sentiments. Referring to the SGPC as the “Shiromani Christian Committee,” Singh’s statement has triggered demands for his immediate arrest from the Shiromani Akali Dal (SAD).
The controversy began after Singh’s statement on a private TV channel, where he implied that within five years, the SGPC would no longer exist and would be known as the “Shiromani Christian Committee.” This comment has sparked significant outrage in the Sikh community against the BJP leader.
The Shiromani Akali Dal has strongly condemned Singh’s remarks, urging the BJP’s national president to take strict disciplinary action and apologize to the Sikh community. SAD leader Dr. Daljit Singh Cheema emphasized that Singh’s comments appear to be aimed at tarnishing the SGPC, an institution built through tremendous sacrifices and a long struggle against British rule, which now manages Sikh religious sites and affairs.
Dr. Cheema added that Singh’s statement has severely impacted the sentiments of the Sikh community, and SAD has called for a legal case against him and demanded his immediate arrest. SAD also appealed for an apology from the BJP’s national president and a firm disciplinary response against Singh.