Threat to blow up the Amritsar Police Commissioner’s office with a bomb
ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਇਸ ਤੋਂ ਤੁਰੰਤ ਬਾਅਦ ਪੁਲਸ ਨੇ ਕਮਿਸ਼ਨਰ ਦਫ਼ਤਰ, ਡੀ. ਸੀ. ਦਫ਼ਤਰ ਅਤੇ ਕੋਰਟ ਕੰਪਲੈਕਸ ‘ਚ ਵਿਸ਼ੇਸ਼ ਸਰਚ ਅਭਿਆਨ ਅਤੇ ਐਂਟੀ-ਸਬੋਤਾਜ ਚੈਕਿੰਗ ਚਲਾਈ। ਡੀ. ਸੀ. ਪੀ. ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਸਾਰੀਆਂ ਥਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਹੈ ਪਰ ਇਸ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਸਾਹਮਣੇ ਨਹੀਂ ਆਈ। ਤਿੰਨਾਂ ਕੰਪਲੈਕਸਾਂ ‘ਚ ਸਥਿਤੀ ਪੂਰੀ ਤਰ੍ਹਾਂ ਆਮ ਅਤੇ ਸ਼ਾਂਤੀਪੂਰਨ ਪਾਈ ਗਈ ਹੈ। ਡੀ. ਸੀ. ਪੀ. ਮੁਤਾਬਕ ਪੁਲਸ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਇਨਪੁਟ ਨੂੰ ਹਲਕੇ ‘ਚ ਨਹੀਂ ਲਿਆ ਜਾ ਰਿਹਾ। ਸ਼ਹਿਰ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਸੁਰੱਖਿਆ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਅਤੇ ਧੁੰਦ ਨੂੰ ਵੇਖਦਿਆਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

