Bomb on Air India flight; a massive explosion feared…! Emergency landing at Jaipur Airport
Air India ਦੀ ਉਡਾਣ ‘ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ…! ਜੈਪੁਰ ਏਅਰਪੋਰਟ ਹੋਈ ਐਮਰਜੈਂਸੀ ਲੈਡਿੰਗ
ਜੈਪੁਰ (ਆਵਾਜ਼ਿ ਕੌਮ ਬਿਊਰੋ)- ਫ੍ਰੈਂਕਫਰਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ, ਜਿਸ ਵਿਚ ਵੱਡੀ ਗਿਣਤੀ ਵਿਚ ਯਾਤਰੀ ਸਵਾਰ ਸਨ, ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਉਡਾਣ ਨੂੰ ਜੈਪੁਰ ਮੋੜ ਦਿੱਤਾ ਅਤੇ ਐਮਰਜੈਂਸੀ ਲੈਡਿੰਗ ਕਰਵਾਈ ਗਈ। ਸੂਤਰਾਂ ਨੇ ਦੱਸਿਆ ਕਿ ਫਲਾਈਟ ਨੰਬਰ AI 2030 ਵਾਲੇ ਬੋਇੰਗ 787-9 ਜਹਾਜ਼ ਨੇ ਜੈਪੁਰ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ ਅਤੇ ਸੁਰੱਖਿਆ ਜਾਂਚ ਲਈ ਇਸਨੂੰ ਆਈਸੋਲੇਸ਼ਨ ਬੇ ਵਿੱਚ ਲਿਜਾਇਆ ਗਿਆ। ਸਹਾਇਕ ਪੁਲਸ ਕਮਿਸ਼ਨਰ ਸ਼ਿਵ ਦਿਆਲ ਨੇ ਕਿਹਾ ਕਿ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਬੰਬ ਦੀ ਧਮਕੀ ਤੋਂ ਬਾਅਦ ਫ੍ਰੈਂਕਫਰਟ-ਦਿੱਲੀ ਉਡਾਣ ਦੀ ਐਮਰਜੈਂਸੀ ਲੈਂਡਿੰਗ ਬਾਰੇ ਪੁਲਸ ਨੂੰ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਹੋਰ ਜਾਣਕਾਰੀ ਦੀ ਉਡੀਕ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀਆਂ ਵਲੋਂ ਆਈਸੋਲੇਸ਼ਨ ਬੇਅ ਵਿੱਚ ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਦਾ ਹਵਾਲਾ ਦਿੰਦੇ ਇੱਕ ਸੂਤਰ ਨੇ ਕਿਹਾ ਕਿ ਜਦੋਂ ਜਹਾਜ਼ ਮੁੰਬਈ ਫਲਾਈਟ ਇਨਫਰਮੇਸ਼ਨ ਰੀਜਨ (FIR) ਵਿੱਚ ਸੀ, ਤਾਂ ਪਾਇਲਟ ਨੇ “ਸਕੁਆਕ ਕੋਡ 7500” ਦਬਾਇਆ, ਜੋ ਕਿ ਇੱਕ ਗੈਰ-ਕਾਨੂੰਨੀ ਦਖਲਅੰਦਾਜ਼ੀ ਦਾ ਸੰਕੇਤ ਹੈ। ਫਿਰ ਜਹਾਜ਼ ਨੂੰ ਜੈਪੁਰ ਵੱਲ ਮੋੜ ਦਿੱਤਾ ਗਿਆ। ਜਹਾਜ਼ ਵਿੱਚ ਸਵਾਰ ਯਾਤਰੀਆਂ ਦੀ ਗਿਣਤੀ ਤੁਰੰਤ ਪਤਾ ਨਹੀਂ ਲੱਗ ਸਕੀ। ਏਅਰ ਇੰਡੀਆ ਦੇ ਅਧਿਕਾਰਤ ਬਿਆਨ ਦੀ ਉਡੀਕ ਹੈ।

