People set fire to the medical store of the man who killed the buffalo; heavy police force deployed in the area
ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ ‘ਤੀ ਅੱਗ, ਇਲਾਕੇ ‘ਚ ਭਾਰੀ ਪੁਲਸ ਤਾਇਨਾਤ
ਮਾਨਸਾ (ਆਵਾਜ਼ਿ ਕੌਮ ਬਿਊਰੋ)-ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਐਂਟੀ ਡਰੱਗ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ‘ਚ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਮੁੱਖ ਕਾਤਲ ਅਸ਼ਵਨੀ ਕੁਮਾਰ ਦੇ ਘਰ ਅਤੇ ਮੈਡੀਕਲ ਸਟੋਰ ’ਤੇ ਬੁਲਡੋਜ਼ਰ ਚਲਵਾ ਦਿੱਤਾ। ਮੈਡੀਕਲ ਸਟੋਰ ’ਤੇ ਬੁਲਡੋਜ਼ਰ ਚਲਾਏ ਜਾਣ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ‘ਚ ਕਾਫ਼ੀ ਰੋਸ ਦੇਖਣ ਨੂੰ ਮਿਲਿਆ। ਜਿੱਥੇ ਕੁੱਝ ਲੋਕਾਂ ਵੱਲੋਂ ਮੈਡੀਕਲ ਸਟੋਰ ’ਤੇ ਪੱਥਰਬਾਜ਼ੀ ਕੀਤੀ ਗਈ, ਉੱਥੇ ਹੀ ਕੁੱਝ ਲੋਕਾਂ ਵਲੋਂ ਮੈਡੀਕਲ ਸਟੋਰ ਨੂੰ ਅੱਗ ਲਾਉਣ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ।ਇਸ ਘਟਨਾ ਕਾਰਨ ਇਲਾਕੇ ‘ਚ ਤਣਾਅ ਦੀ ਸਥਿਤੀ ਬਣੀ ਰਹੀ। ਪ੍ਰਸ਼ਾਸਨ ਵੱਲੋਂ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਤਾਂ ਜੋ ਸਥਿਤੀ ਨੂੰ ਕਾਬੂ ‘ਚ ਰੱਖਿਆ ਜਾ ਸਕੇ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਹੀ ਲੋਕ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਸਨ। ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਤੋਂ ਬਾਅਦ ਮਾਨਸਾ ‘ਚ ਕਾਨੂੰਨ-ਵਿਵਸਥਾ ਨੂੰ ਲੈ ਕੇ ਪ੍ਰਸ਼ਾਸਨ ਸਾਹਮਣੇ ਚੁਣੌਤੀ ਬਣੀ ਹੋਈ ਹੈ। ਘਟਨਾ ਤੋਂ ਬਾਅਦ ਲੋਕਾਂ ‘ਚ ਗੁੱਸਾ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਲਗਾਤਾਰ ਉੱਠ ਰਹੀ ਹੈ। ਅਜਿਹੇ ‘ਚ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸਥਾਨਕ ਪੱਧਰ ’ਤੇ ਇਸ ਮਾਮਲੇ ਨੂੰ ਲੈ ਕੇ ਲੋਕਾਂ ਦੀਆਂ ਨਜ਼ਰਾਂ ਹੁਣ ਪੁਲਸ ਦੀ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ। ਲੋਕਾਂ ਦੀ ਮੁੱਖ ਮੰਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ।

