‘Punjab Bandh’ over buffalo calf slaughter case: 1,500 police personnel deployed at Bhandari Bridge in Amritsar
ਝੋਟਾ ਕਤਲ ਮਾਮਲੇ ‘ਚ ਪੰਜਾਬ ਬੰਦ: ਅੰਮ੍ਰਿਤਸਰ ‘ਚ ਭੰਡਾਰੀ ਪੁਲ ‘ਤੇ 1500 ਪੁਲਸ ਮੁਲਾਜ਼ਮ ਤਾਇਨਾਤ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਅੰਮ੍ਰਿਤਸਰ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬੰਦ ਦੌਰਾਨ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵੱਡੀ ਗਿਣਤੀ ‘ਚ ਪੰਜਾਬ ਪੁਲਸ ਦੇ ਮੁਲਾਜ਼ਮ ਤਾਇਨਾਤ ਦਿਖਾਈ ਦਿੱਤੇ। ਸਥਿਤੀ ਦਾ ਜਾਇਜ਼ਾ ਲੈਣ ਲਈ ਪੁਲਸ ਕਮਿਸ਼ਨਰ ਖੁਦ ਮੌਕੇ ‘ਤੇ ਪਹੁੰਚੇ। ਇਸ ਮੌਕੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ‘ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ 1500 ਤੋਂ ਵੱਧ ਪੁਲਸ ਮੁਲਾਜ਼ਮ ਸੜਕਾਂ ‘ਤੇ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਹੁੱਲੜਬਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਜਥੇਬੰਦੀ ਨੇ ਪ੍ਰਦਰਸ਼ਨ ਕਰਨਾ ਹੈ ਤਾਂ ਉਹ ਸ਼ਾਂਤੀਪੂਰਵਕ ਤਰੀਕੇ ਨਾਲ ਕਰ ਸਕਦੀ ਹੈ।

